January 31, 2012 admin

ਮੌਨ ਧਾਰ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਬਠਿੰਡਾ, 30 ਜਨਵਰੀ -ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਅੱਜ ਸਵੇਰੇ 11 ਵਜੇ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਦੀਪ ਸਿੰਘ ਭੱਟੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦਿਲੋਂ ਸਤਿਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੁਆਰਾ ਦਰਸਾਏ ਸੱਚ ਅਤੇ ਅਮਨ ਦੇ ਰਸਤੇ ‘ਤੇ ਚੱਲਣਾ ਚਾਹੀਦਾ ਹੈ। ਬਲੀਦਾਨ ਦਿਵਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਮਾਜ ਦੀ ਤਰੱਕੀ, ਅਮਨ-ਅਹਿੰਸਾ ਅਤੇ ਭਾਈਚਾਰਕ ਪਿਆਰ ਦੇ ਦਿੱਤੇ ਸੰਦੇਸ਼ ਨੂੰ ਸਾਨੂੰ ਸਭ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ।

Translate »