September 12, 2015 admin

ਕੌਮੀ ਮਾਸਿਕ ਲੋਕ ਅਦਾਲਤ ਦੌਰਾਨ 4,98,809 ਰੁਪਏ ਦੀ ਰਾਸ਼ੀ ਦੇ ਕਲੇਮ ਦੁਆਏ ਗਏ

 ਹੁਸ਼ਿਆਰਪੁਰ, 12 ਸਤੰਬਰ:
                  ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸਿਆਰਪੁਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸਿਆਰਪੁਰ ਵਿਖੇ ਮਾਸਿਕ ਕੌਮੀ ਲੋਕ ਅਦਾਲਤ ਲਗਾਈ ਗਈ । ਇਹ ਕੌਮੀ ਲੋਕ ਅਦਾਲਤ ਸਾਲ 2015 ਵਿੱਚ ਲੱਗਣ ਵਾਲੀਆਂ ਕੌਮੀ ਲੋਕ ਅਦਾਲਤਾਂ ਵਿੱਚੋਂ 7ਵੀਂ ਲੋਕ ਅਦਾਲਤ ਸੀ। ਇਸ ਲੋਕ ਅਦਾਲਤ ਵਿੱਚ ਪੈਡਿੰਗ ਕ੍ਰਿਮੀਨਲ ਕੰਪਾਉਡੇਵਲ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਜ਼ਿਲ•ਾ ਹੁਸਿਆਰਪੁਰ ਅਤੇ ਗੜਸ਼ੰਕਰ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ । ਇਹ ਲੋਕ ਅਦਾਲਤ ਮਾਨਯੋਗ ਜਿਲ੍ਰਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ  ਸ੍ਰੀ ਸੁਨੀਲ ਕੁਮਾਰ ਅਰੋੜਾ ਦੇ ਹੁਕਮਾਂ ਹੇਠ ਲਗਾਈ ਗਈ। ਜ਼ਿਲ•ਾ ਹੁਸ਼ਿਆਰਪੁਰ ਦੀ ਕੌਮੀ ਮਾਸਿਕ ਲੋਕ ਅਦਾਲਤ ਵਿੱਚ 17 ਕੇਸਾਂ ਦੀ ਸੁਣਵਾਈ ਹੋਈ ਅਤੇ 7 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ ਕੁਲ 4,98,809/- ਰੁਪਏ ਦੀ ਰਾਸ਼ੀ ਦੇ ਕਲੇਮ ਦੁਆਏ ਗਏ। ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ। ਇਸ ਨਾਲ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ ਅਤੇ ਇਨ•ਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਜ਼ਿਲ•ਾ ਕਨੁੰੰਨੀ ਸੇਵਾਵਾਂ ਅਥਾਰਟੀ ਦੁਆਰਾ ਐਡਮਨਿਸਟਰੇਟਿਵ ਅਧਿਕਾਰੀਆਂ, ਜ਼ਿਲ•ਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਆਮ ਜਨਤਾ ਦੇ ਭਰਪੂਰ ਸਹਿਯੋਗ ਲਈ ਧੰਨਵਾਦ ਕੀਤਾ।

Translate »