September 15, 2015 admin

ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੇ ਮੁੱਢਲੀ ਸਹਾਇਤਾ ਦੇ ਵਿਗਿਆਨਿਕ ਨੁਕਤਿਆਂ ਤੋਂ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ-ਡਿਪਟੀ ਕਮਿਸ਼ਨਰ

ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੇ ਮੁੱਢਲੀ ਸਹਾਇਤਾ ਦੇ ਵਿਗਿਆਨਿਕ ਨੁਕਤਿਆਂ ਤੋਂ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ-ਡਿਪਟੀ ਕਮਿਸ਼ਨਰ
ਜਲੰਧਰ,15 ਸਤੰਬਰ 2015
                       ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ ਦੇ ਨਿਰਮਾਣ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਵਿਦਿਆਰਥੀਆਂ ਟਰੈਫਿਕ ਨਿਯਮਾਂ ਅਤੇ ਮੁੱਢਲੀ ਸਹਾਇਤਾ ਬਾਰੇ ਵੀ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਜਾਵੇਗਾ। ਅੱਜ ਇਥੇ ਜ਼ਿਲ੍ਹਾ ਸਿੱਖਿਆ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਖ ਵੱਖ ਵਿਸ਼ਿਆਂ ‘ਚ ਕੈਰੀਅਰ ਸੰਭਾਵਨਾਵਾਂ ਬਾਰੇ ਜਾਗਰੂਕ ਕਰਨ ਲਈ ਪਹਿਲਾਂ ਹੀ ਕੈਰੀਅਰ ਕੌਂਸਲਿੰਗ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ  ਦੇ ਸਿੱਖਿਆ ਬਲਾਕਾਂ ਵਿਚ ਮਾਡਲ ਕੈਰੀਅਰ ਕੌਂਸਲਿੰਗ ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਖਾਸ ਕਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀ ਉੱਚ ਸਿੱਖਿਆ ਬਾਰੇ ਹੁਣ ਤੋਂ ਹੀ ਸੁਚੇਤ ਹੋ ਸਕਣ।
                       ਸਲਾਹਕਾਰ ਕਮੇਟੀ ਦੇ ਵੱਖ ਵੱਖ ਮੈਂਬਰਾਂ ਵਲੋਂ ਟਰੈਫਿਕ ਨਿਯਮਾਂ ਸਬੰਧੀ ਵਿਦਿਆਰਥੀਆਂ ‘ਚ ਜਾਗਰੂਕਤਾ ਦੀ ਲੋੜ ਬਾਰੇ ਦਿੱਤੀ ਸਲਾਹ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਪਹਿਲਾਂ ਹੀ ਵੱਖ ਵੱਖ ਵਿਦਿਅਕ ਸੰਸਥਾਨਾਂ ਵਿਚ ਮੁੱਢਲੀ ਸਹਾਇਤਾ ਦੀਆਂ ਵਿਗਿਆਨਿਕ ਵਿਧੀਆਂ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ ਤਹਿਤ ਸਮਾਗਮ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲੰਘੀ 12 ਸਤੰਬਰ ਨੂੰ ਜਲੰਧਰ  ਵਿਖੇ ਮੁੱਢਲੀ ਸਹਾਇਤਾ ਸਬੰਧੀ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਅੰਦਰ ਟਰੈਫਿਕ ਨਿਯਮਾਂ ਤੇ ਮੁੱਢਲੀ ਸਹਾਇਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਹੋਰ ਵਿਸ਼ੇਸ਼ ਯਤਨ ਕੀਤੇ ਜਾਣਗੇ।
                       ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਗੁਰਚਰਨ ਸਿੰਘ ਚੰਨੀ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਹਰਿੰਦਰਪਾਲ ਸਿੰਘ , ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਸੁਰਜੀਤ ਲਾਲ, ਸ੍ਰੀ ਰਾਜੇਸ਼ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਇਲਾਵਾ ਸਲਾਹਕਾਰ ਕਮੇਟੀ ਦੇ ਮੈਂਬਰ ਹਾਜ਼ਰ ਸਨ।

 
Translate »