August 5, 2011 admin

ਸ਼੍ਰੋਮਣੀ ਕਮੇਟੀ ਚੋਣਾਂ ਵਿਚ ਕਾਂਗਰਸ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਤਾ ਜਾਵੇਗਾ: ਰਾਜੂ ਖੰਨਾ ਪਿੰਡ ਖਨਿਆਣ ਵਿਚ ਹੋਈ ਭਰਵੀਂ ਮੀਟਿੰਗ

ਅਮਲੋਹ: 5 ਅਗਸਤ 2011(ਭਾਰਤ ਸੰਦੇਸ਼ ਖਬਰਾਂ):- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਜਾ ਰਹੀਆਂ ਚੋਣਾਂ ਵਿਚ ਕਾਂਗਰਸ ਅਸਿੱਧੇ ਤੌਰ ਤੇ ਭਾਗ ਲੈ ਰਹੀ ਹੈ ਤਾਂ ਜੋ ਸ਼੍ਰੋਮਣੀ ਕਮੇਟੀ ਤੇ ਕਿਸੇ ਨਾ ਕਿਸੇ ਤਰਾਂ ਕਬਜਾ ਕੀਤਾ ਜਾ ਸਕੇ ਪਰ ਅਕਾਲੀ ਦਲ ਦੇ ਜੁਝਾਰੂ ਨੌਜਵਾਨ ਤੇ ਆਗੂ ਕਾਂਗਰਸ ਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ ਇਸ ਗੱਲ ਦਾ ਪ੍ਰਗਟਾਵਾ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਅਮਲੋਹ ਦੇ ਪਿੰਡ ਖਨਿਆਣ ਵਿਖੇ ਭਰਵੀਂ ਮੀਟਿੰਗ ਦੌਰਾਨ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਕਮੇਟੀ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਤੇ ਜਿੱਤ ਹਾਸਿਲ ਕਰਕੇ ਮੁੜ ਪੁਰਾਣਾ ਇਤਿਹਾਸ ਦੁਹਰਾਏਗਾ। ਉਨਾਂ ਅੱਗੇ ਕਿਹਾ ਕਿ ਸਿੱਖ ਸੰਗਤਾਂ ਨੇ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦਿੱਤਾ ਹੈ ਤੇ 18 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿਚ ਵੀ ਅਕਾਲੀ ਦਲ ਬਹੁਮਤ ਹਾਸਿਲ ਕਰੇਗਾ।ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ 7 ਸਾਲਾਂ ਤੋਂ ਗੁਰੂਦੁਆਰਿਆਂ ਦੀ ਸਾਂਭ ਸੰਭਾਲ ਤੇ ਸੰਗਤਾਂ ਦੀ ਸੇਵਾ ਵਿਚ ਜਿਥੇ ਅਹਿਮ ਰੋਲ ਅਦਾ ਕੀਤਾ ਹੈ ਉਥੇ ਵਲੋਂ ਵਿਦਿਅਕ ਅਦਾਰੇ, ਹਸਪਤਾਲ ਤੇ ਸਿੱਖੀ ਦੇ ਪ੍ਰਚਾਰ ਲਈ ਕੀਤੇ ਗਏ ਕਾਰਜ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਵਿਸ਼ੇਸ਼ ਪ੍ਰਾਪਤੀਆਂ ਹਨ ਤੇ ਸਾਰੀ ਸੰਗਤ ਕਮੇਟੀ ਦੇ ਇਨਾਂ ਕਾਰਜਾਂ ਤੋਂ ਅੱਜ ਪੂਰੀ ਤਰਾਂ ਸੰਤੁਸ਼ਟ ਹੈ ਤੇ 18 ਸਤੰਬਰ ਨੂੰ ਹੋ ਰਹੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀਆਂ ਜਿਤਾਂ ਦਰਜ ਕਰਵਾ ਕੇ ਸੇਵਾ ਕਰਨ ਦਾ ਮਾਣ ਬਖਸ਼ੇਗੀ। ਉਨਾਂ ਹਲਕਾ ਅਮਲੋਹ ਦੇ ਉਮੀਦਵਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜਿਸ ਵੀ ਉਮੀਦਵਾਰ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਨਗੇ, ਉਹ ਉਸ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕਾ ਅੰਦਰ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਤੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਅੱਜ ਦੀ ਇਸ ਮੀਟਿੰਗ ਨੂੰ ਭਾਈ ਰਵਿੰਦਰ ਸਿੰਘ ਖਾਲਸਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਜੱਥੇਦਾਰ ਪਰਮਜੀਤ ਸਿੰਘ ਖਨਿਆਣ ਉਪ ਚੇਅਰਮੈਨ ਬਲਾਕ ਸੰਮਤੀ, ਕਾਹਨ ਸਿੰਘ ਝੰਬਾਲਾ ਪ੍ਰਧਾਨ ਐਸ.ਸੀ. ਵਿੰਗ ਹਲਕਾ ਅਮਲੋਹ ਤੇ ਜੱਥੇਦਾਰ ਸੰਤੋਖ ਸਿੰਘ ਖਨਿਆਣ ਨੇ ਵੀ ਸੰਬੋਧਨ ਕੀਤਾ। ਇਸ ਮੀਟਿੰਗ ਵਿਚ ਪਰਮਿੰਦਰ ਸਿੰਘ ਸਰਪੰਚ, ਰਜਿੰਦਰ ਸਿੰਘ ਪ੍ਰਧਾਨ ਡਾ ਅੰਬੇਦਕਰ ਕਲੱਬ, ਜਤਿੰਦਰ ਸਿੰਘ ਪ੍ਰਧਾਨ ਦਸ਼ਮੇਸ਼ ਕਲੱਬ, ਪਿਆਰਾ ਸਿੰਘ ਨੰਬਰਦਾਰ, ਨਾਜਰ ਖਾਂ ਪੰਚ, ਜੱਥੇਦਾਰ ਅਮਰ ਸਿੰਘ ਮਾਜਰਾ, ਜਸਵਿੰਦਰ ਸਿੰਘ ਖਾਲਸਾ, ਧਰਮ ਸਿੰਘ ਕੋਚ, ਕਰਨੈਲ ਸਿੰਘ ਕੈਲੀ, ਗੁਰਦੀਪ ਸਿੰਘ ਸਰਪੰਚ ਮਾਜਰਾ, ਟਹਿਲ ਸਿੰਘ ਘੁਟੀਂਡ, ਬਲਬੀਰ ਕੌਰ ਪੰਚ, ਅੰਮ੍ਰਿਤ ਸਿੰਘ, ਅਮਨਦੀਪ ਸਿੰਘ, ਹਲਵਿੰਦਰ ਸਿੰਘ, ਹਰਮਿੰਦਰ ਸਿੰਘ, ਭਗਵਾਨ ਸਿੰਘ, ਬਲਬੀਰ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Translate »