September 30, 2011 admin

ਪ੍ਰੀਖਿਆ ਕੇਂਦਰਾਂ ਨਜ਼ਦੀਕ ਦਫਾ 144 ਲਾਗੂ

ਲੁਧਿਆਣਾ- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ 10+2 ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਸਾਰੇ ਲੁਧਿਆਣਾ ਜ਼ਿਲ੍ਹੇ (ਪੁਲਿਸ ਕਮਿਸ਼ਨਰੇਟ ਦੇ ਇਲਾਕੇ ਨੂੰ ਛੱਡਕੇ) ‘ਚ ਜਿਨ੍ਹਾਂ ਥਾਂਵਾਂ ‘ਤੇ ਇਹ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਕੇਂਦਰਾਂ ਦੇ ਇਰਦ-ਗਿਰਦ ਦਫਾ 144 ਸੀ.ਆਰ.ਪੀ.ਸੀ. ਲਗਾਉਣ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐਸ.ਆਰ. ਕਲੇਰ ਵੱਲੋਂ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਲੇਰ ਨੇ ਦੱਸਿਆ ਕਿ ਪ੍ਰੀਖਿਆਵਾਂ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਮਤਿਹਾਨ ਸਮੇਂ ਦੌਰਾਨ 200 ਮੀਟਰ ਦੇ ਅੰਦਰ ਜਾਣ ਜਾਂ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 30 ਸਤੰਬਰ ਤੋਂ ਲੈ ਕੇ 29 ਅਕਤੂਬਰ ਤੱਕ ਜਾਰੀ ਰਹਿਣਗੇ।

Translate »