September 30, 2011 admin

ਹੁਸ਼ਿਆਰਪੁਰ-ਫਗਵਾੜਾ ਸੜਕ ਨੂੰ 23 ਫੁੱਟ ਤੋਂ 33 ਫੁੱਟ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ – ਸ੍ਰ: ਸੋਹਨ ਸਿੰਘ ਠੰਡਲ

ਹੁਸ਼ਿਆਰਪੁਰ- ਹੁਸ਼ਿਆਰਪੁਰ-ਫਗਵਾੜਾ ਸੜਕ ਨੂੰ 23 ਫੁੱਟ ਤੋਂ 33 ਫੁੱਟ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਜਿਸ ਤੇ 45 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਮਾਹਿਲਪੁਰ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਫੁਗਲਾਣਾ ਤੋਂ ਭੂੰਗਰਨੀ ਤੱਕ 40. 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।  ਉਨ•ਾਂ ਕਿਹਾ ਕਿ ਇਸ ਪਿੰਡ ਦੇ ਅਧੂਰੇ ਰਹਿੰਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਹਲਕਾ ਮਾਹਿਲਪੁਰ ਵਿੱਚ 20 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦਾ ਨਵ-ਨਿਰਮਾਣ ਕੀਤਾ ਗਿਆ ਹੈ । ਫੁਗਲਾਣਾ ਤੋਂ ਭੂੰਗਰਨੀ ਅਤੇ ਮੋਨਾ ਤੋਂ ਹੇੜੀਆਂ ਤੱਕ 5 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕਰਨ ਲਈ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੂੰ ਵਿਸ਼ੇਸ਼ ਤੌਰ ਤੇ ਬੇਨਤੀ ਕੀਤੀ ਗਈ ਸੀ ਜਿਸ ਤੇ ਉਨ•ਾਂ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।
 ਸ੍ਰੀ ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਨ•ਾਂ ਕਿਹਾ ਕਿ ਹਲਕਾ ਚੱਬੇਵਾਲ ਦੇ ਪਿੰਡਾਂ ਵਿੱਚ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਪਿੰਡ ਰਿਹਾਣਾ ਜੱਟਾਂ ਵਿਖੇ 220 ਕਿਲੋਵਾਟ ਸਮਰੱਥਾ ਵਾਲੇ ਬਿਜਲੀ ਘਰ ਦਾ ਨਿਰਮਾਣ ਕੀਤਾ ਗਿਆ ਹੈ। ਬੱਡਲਾ ਅਤੇ ਚੱਬੇਵਾਲ ਦੇ ਬਿਜਲੀ ਘਰਾਂ ਦੀ ਸਮਰੱਥਾ 33 ਕਿਲੋਵਾਟ ਤੋਂ ਵਧਾ ਕੇ 66 ਕਿਲੋਵਾਟ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਗਲੀਆਂ-ਨਾਲੀਆਂ ਦੀ ਮੁਰੰਮਤ ਅਤੇ ਨਵ-ਨਿਰਮਾਣ, ਗਰੀਬ ਪ੍ਰੀਵਾਰਾਂ ਲਈ ਪਖਾਨੇ ਬਣਾਉਣ, ਸਕੂਲਾਂ ਦੀਆਂ ਇਮਾਰਤਾਂ ਦੀ ਉਸਾਰੀ ਅਤੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਪੇਂਡੂ ਨੌਜਵਾਨਾਂ ਦੀ ਸ਼ਕਤੀ ਤੇ ਸਮਰੱਥਾ ਉਸਾਰੂ ਪਾਸੇ ਲਗਾਉਣ ਲਈ ਉਨ•ਾਂ ਵਿੱਚ ਖੇਡ ਭਾਵਨਾ ਵਿਕਸਿਤ ਕੀਤੀ ਜਾ ਰਹੀ ਹੈ। ਇਸ ਮੰਤਵ ਨਾਲ ਪਿੰਡਾਂ ਵਿੱਚ ਖੇਡ ਕਿੱਟਾਂ ਦਿੱਤੀਆਂ ਗਈਆਂ ਹਨ ਅਤੇ ਜਿੰਮ ਖੋਲ•ੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਇਸ ਹਲਕੇ ਦੇ 95 ਪਿਡਾਂ ਵਿੱਚ ਜਲਦੀ ਹੀ ਨਵੇਂ ਜਿੰਮ ਖੋਲ•ੇ ਜਾਣਗੇ।
 ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਬਲਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱÎਸਆ ਕਿ ਕਾਰਜਕਾਰੀ ਇੰਜੀਨੀਅਰ ਸ੍ਰੀ ਰਮਤੇਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੁਗਲਾਣਾ ਤੋਂ ਭੂੰਗਰਨੀ ਤੱਕ 2. 65 ਕਿਲੋਮੀਟਰ ਨਵੀਂ ਲਿੰਕ  ਸੜਕ ਦਾ ਨਿਰਮਾਣ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਜੋਗਿੰਦਰ ਸਿੰਘ ਮੇਹਟਿਆਣਾ, ਸਰਪੰਚ ਫੁਗਲਾਣਾ ਅਵਤਾਰ ਸਿੰਘ, ਸਾਬਕਾ ਸਰਪੰਚ ਖਨੌੜਾ ਮਹਿੰਦਰ ਸਿੰਘ, ਸੁਰਜੀਤ ਸਿੰਘ ਭੂੰਗਰਨੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।  ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਪਾਲ ਸਿੰਘ ਨੇ ਬਾਖੂਬੀ ਨਿਭਾਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਲੋਕ ਨਿਰਮਾਣ ਵਿਭਾਗ ਦੇ ਜੇ ਈ ਰਾਮ ਚੰਦ, ਨਿਰਮਲ ਸਿੰਘ, ਗੁਰਮੀਤ ਸਿੰਘ ਫੁਗਲਾਣਾ, ਰੁਪਿੰਦਰ ਸਿੰਘ ਢਿਲੋਂ, ਬਲਜੀਤ ਸਿੰਘ, ਕੂਕੀ ਬਾਦਸ਼ਾਹ, ਮਾਸਟਰ ਰਛਪਾਲ ਸਿੰਘ, ਓਂਕਾਰ ਸਿੰਘ ਮਿਨਹਾਸ, ਨਰਿੰਦਰ ਮਿਨਹਾਸ, ਨਰਿੰਦਰ ਸਿੰਘ ਧਾਮੀ, ਜੋਗਿੰਦਰ ਸਿੰਘ, ਬੋਬੀ ਬਾਂਸਲ, ਮਿੱਠੂ ਅਤੇ ਹੋਰ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Translate »