ਜਲੰਧਰ – ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਵਿਭਾਗ ਵਿਚ ਕੀਤੀਆਂ ਜਾ ਰਹੀਆਂ ਤਰੱਕੀਆਂ ਤਹਿਤ ਨਗਰ ਨਿਗਮ ਵਿਚ ਤਾਇਨਾਤ ਸ੍ਰੀ ਪਰਮਜੀਤ ਸਿੰਘ ਜੱਗੀ ਨੇ ਬਤੌਰ ਨਿਗਰਾਨ ਇੰਜੀਨੀਅਰ ਨਗਰ ਨਿਗਮ ਜਲੰਧਰ ਵਿਖੇ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸ੍ਰੀ ਜੱਗੀ ਨਗਰ ਨਿਗਮ ਵਿਚ ਵਾਟਰ ਸਪਲਾਈ ਤੇ ਸੀਵਰੇਜ ਦੇ ਐਕਸੀਅਨ ਦੇ ਤੌਰ ਤੇ ਸੇਵਾ ਨਿਭਾ ਰਹੇ ਸਨ। ਬਤੌਰ ਇੰਜੀਨੀਅਰ ਸ੍ਰੀ ਜੱਗੀ 1980 ਵਿਚ ਭਰਤੀ ਹੋਏ ਅਤੇ ਉਨ•ਾਂ ਨੇ ਜਲੰਧਰ ਤੇ ਅੰਮ੍ਰਿਤਸਰ ਵਰਗੇ ਸ਼ਹਿਰਾਂ ਵਿਚ ਵਾਟਰ ਸਪਲਾਈ ਤੇ ਸੀਵਰੇਜ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਵਿਚ ਅਹਿਮ ਭੂਮਿਕਾ ਨਿਭਾਈ। ਸ੍ਰੀ ਜੱਗੀ ਨੇ ਕਿਹਾ ਕਿ ਉਹ ਨਿਗਰਾਨ ਇੰਜੀਨੀਅਰ ਦੇ ਤੌਰ ਤੇ ਅਪਣੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਦੇ ਯਤਨ ਕਰਨਗੇ ਅਤੇ ਭਵਿੱਖ ਵਿਚ ਵਾਟਰ ਸਪਲਾਈ ਅਤੇ ਸੀਵਰੇਜ ਦੀਆਂ ਨਿਰਵਿਘਨ ਸੇਵਾਵਾਂ ਦੇਣਗੇ।