ਅੰਮ੍ਰਿਤਸਰ- ਸ੍ਰੀ ਆਰ:ਪੀ:ਮਿੱਤਲ ਆਈ.ਪੀ.ਐਸ., ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਸ਼ਹਿਰ ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ, ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਸੀ:ਆਰ:ਪੀ:ਸੀ ਤਹਿਤ ਸੀ:ਬੀ:ਐਸ:ਈ ਅਤੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਸਥਾਪਤ ਕੀਤੇ ਗਏ ਇਮਤਿਹਾਨ ਸੈਂਟਰਾਂ ਦੇ ਵਿੱਚ ਡਿਊਟੀ ਨਿਭਾ ਰਹੇ ਸਟਾਫ ਅਤੇ ਪੇਪਰ ਦੇ ਰਹੇ ਬੱਚਿਆਂ ਨੂੰ ਛੱਡ ਕੇ ਬਾਕੀ ਇਤਮਿਹਾਨ ਸੈਂਟਰਾਂ ਦੇ 200 ਮੀਟਰ ਦੇ ਆਲੇ ਦੁਆਲੇ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਆਮ ਵਿਅਕਤੀਆਂ ਦੇ ਤੁਰਨ ਫਿਰਨ ਅਤੇ ਇਕੱਠੇ ਹੋਣ ਤੇ ਮੁਕੰਮਲ ਰੋਕ ਲਗਾਈ ਹੈ।
ਹੁਕਮਾਂ ਵਿੱਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਜਿਲ੍ਹੇ ਦੇ ਵੱਖ ਵੱਖ ਕੇਂਦਰਾਂ ਵਿੱਚ ਦਸਵੀਂ ਅਤੇ ਬਾਰਵੀਂ ਦੀਆਂ ਪੰਜਾਬ ਸਕੂਲ ਸਿਖਿਆ ਬੋਰਡ ਦੀ ਪ੍ਰੀਖਿਆ ਸ਼ੁਰੂ ਹਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰ੍ਿਰਤਸਰ ਅਤੇ ਇਸ ਦੇ ਨਾਲ ਸਬੰਧਤ ਕਾਲਜਾਂ ਵਿਖੇ ਵੀ ਪ੍ਰੀਖਿਆ ਸ਼ੁਰੂ ਹੈ। ਇਨ੍ਹਾਂ ਪ੍ਰੀਖਿਆਵਾਂ ਵਿੱਚ ਨਕਲ ਦੀ ਰੋਕਥਾਮ ਅਤੇ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ 1 ਅਕਤੂਬਰ , 2011 ਨੂੰ ਜਾਰੀ ਕੀਤਾ ਗਿਆ ਅਤੇ ਪ੍ਰੀਖਿਆਵਾਂ ਦੇ ਖਤਮ ਹੋਣ ਤੱਕ ਲਾਗੂ ਰਹੇਗਾ।