ਅੰਮ੍ਰਿਤਸਰ: – 18 September ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ‘ਚ ਹਰਿਆਣਾ ਰਾਜ ਚੋਂ ਜੇਤੂ ਰਹੇ ਸ. ਭੁਪਿੰਦਰ ਸਿੰਘ ਅਸੰਧ ਸਤਿਗੁਰੂ ਦੇ ਸ਼ੁਕਰਾਨੇ ਵਜੋਂ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ। ਉਪਰੰਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਐਡੀ. ਸਕੱਤਰ ਸ. ਮਨਜੀਤ ਸਿੰਘ ਨੇ ਸ. ਭੁਪਿੰਦਰ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਤ ਕੀਤਾ।