October 1, 2011 admin

ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਚਾਲੂ ਵਿੱਤੀ ਸਾਲ ਦੌਰਾਨ 1442 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ- ਸੋਹਨ ਸਿੰਘ ਠੰਡਲ

ਹੁਸ਼ਿਆਰਪੁਰ, 1 ਅਕਤੂਬਰ- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਚਾਲੂ ਵਿੱਤੀ ਸਾਲ ਦੌਰਾਨ 1442 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਮਾਹਿਲਪੁਰ ਦੇ ਵਿਧਾਇਕ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਹਰਖੋਵਾਲ ਵਿਖੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਲਈ 17.05 ਲੱਖ ਰੁਪਏ ਦੇ ਚੈਕ ਦੇਣ ਮੌਕੇ ਕੀਤਾ।  ਜਿਨ•ਾਂ ਵਿੱਚੋਂ ਪਿੰਡ ਖਨੌੜਾ ਦੇ ਸਕੂਲ ਦੀ ਇਮਾਰਤ ਵਿੱਚ ਵਾਧਾ ਕਰਨ ਲਈ 4.35 ਲੱਖ, ਪਿੰਡ ਹਰਖੋਵਾਲ,  ਪਿੰਡ ਸਾਹਰੀ ਦੇ ਸਕੂਲਾਂ ਲਈ 4.35-4.35 ਲੱਖ, ਪਿੰਡ ਮੜੂਲੀ ਬ੍ਰਾਹਮਣਾ ਅਤੇ ਮਾਨਾ ਦੇ ਸਕੂਲਾਂ ਨੂੰ 2-2  ਲੱਖ ਰੁਪਏ ਦੇ ਚੈਕ ਹਨ।

 ਸ੍ਰ: ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡਾਂ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਪੜ•ਦੇ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਨੁੰ ਮੁਫ਼ਤ ਕਾਪੀਆਂ, ਕਿਤਾਬਾਂ ਅਤੇ ਬਸਤੇ ਦਿੱਤੇ ਜਾ ਰਹੇ ਹਨ। ਗਿਆਰਵੀਂ ਅਤੇ ਬਾਹਰਵੀਂ ਵਿੱਚ ਪੜ•ਨ ਵਾਲੀਆਂ ਗਰੀਬ ਲੜਕੀਆਂ ਨੂੰ ਸਾਈਕਲ ਵੀ ਦਿੱਤੇ ਜਾ ਰਹੇ ਹਨ।  ਉਨ•ਾਂ ਦੱਸਿਆ ਕਿ ਕਿਸਾਨਾਂ ਨੂੰ ਆ ਰਹੀ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਰੋਜ਼ਾਨਾ 8 ਘੰਟੇ ਦਿਨ ਦੇ ਸਮੇਂ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ।  ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡਾਂ ਵਿੱਚ ਮੱਲ•ਾਂ ਮਾਰਨ ਵਾਲੇ ਖਿਡਾਰੀਆਂ ਨੂੰ  ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਂ ਖੇਡ ਕਬੱਡੀ ਨੂੰ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਵਿਸ਼ਵ ਕਬੱਡੀ ਕੱਪ ਜਲਦੀ ਹੀ ਕਰਵਾਇਆ ਜਾ ਰਿਹਾ ਹੈ ਜਿਸ ਦਾ ਇੱਕ ਮੈਚ ਹੁਸ਼ਿਆਰਪੁਰ ਵਿਖੇ ਹੋਵੇਗਾ।  ਉਨ•ਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਮਿੰਨੀ ਖੇਡ ਸਟੇਡੀਅਮ ਅਤੇ ਜਿੰਮ ਵੀ ਖੋਲ•ੇ ਜਾ ਰਹੇ ਹਨ ਤਾਂ ਜੋ ਨੌਜਵਾਨ ਇਨ•ਾਂਵਿੱਚ ਆ ਕੇ ਆਪਣੀ ਸਿਹਤ ਸੰਭਾਲ ਕਰ ਸਕਣ। ਉਨ•ਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਦੇਸ਼ ਅਤੇ ਰਾਜ ਦਾ ਉਜਵੱਲ ਭਵਿੱਖ ਬਣਾਉਣ ਵਿੱਚ ਵੱਧ ਚੜ• ਕੇ ਹਿੱਸਾ ਲੈਣ।

 ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਹਰਖੋਵਾਲ ਦੇ ਸੰਤ ਬਾਬਾ ਮਨਜੀਤ ਸਿੰਘ, ਮਾਸਟਰ ਰਛਪਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਜੋਗਿੰਦਰ ਸਿੰਘ, ਗੁਰਮੀਤ ਸਿੰਘ ਫੁਗਲਾਣਾ, ਵੱਖ-ਵੱਖ ਸਕੂਲਾਂ ਦੇ ਹੈਡਮਾਸਟਰ, ਅਧਿਆਪਕ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Translate »