October 1, 2011 admin

ਸਮੇਂ ਦੀਆਂ ਸਰਕਾਰਾਂ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ: ਰਾਜੂ ਖੰਨਾ

350 ਦੇ ਲਗਭਗ ਮਰੀਜ਼ਾਂ ਨੂੰ ਵੰਡੀਆਂ ਗਈਆਂ ਮੁਫਤ ਦਵਾਈਆਂ

ਅਮਲੋਹ – ਹਰ ਇਕ ਸਮਾਜ ਸੇਵੀ ਸੰਸਥਾ ਨੂੰ ਮਨੁੱਖਤਾ ਦੀ ਭਲਾਈ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾਂ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਸਮੇਂ ਦੀਆਂ ਸਰਕਾਰਾਂ ਦੇ ਨਾਲ ਨਾਲ ਇਹ ਸਮਾਜ ਸੇਵੀ ਸੰਸਥਾਵਾਂ ਵੀ ਆਪਣਾ ਅਹਿਮ ਯੋਗਦਾਨ ਪਾ ਸਕਦੀਆਂ ਹਨ ਕਿਉਂਕਿ ਮਹਿੰਗਾਈ ਅਤੇ ਗਰੀਬੀ ਨੇ ਲੋਕਾਂ ਨੂੰ ਅੰਦਰੋਂ ਅੰਦਰੀ ਝੰਜੋੜ ਕੇ ਰੱਖ ਦਿਤਾ ਹੈ, ਇਸ ਗੱਲ ਦਾ ਪ੍ਰਗਟਾਵਾ ਟਰਸਟ ਦੇ ਪ੍ਰਧਾਨ ਤੇ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਖੁੰਮਣਾ ਵਿਚ ਲਗਾਏ ਗਏ ਮੁਫਤ ਮੈਡੀਕਲ ਕੈਂਪ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਸਰਪਰਸਤ ਬਿਕਰਮ ਸਿੰਘ ਮਜੀਠੀਆ ਦੀ ਸੋਚ ਨੂੰ ਲੈ ਕੇ ਬਣਾਇਆ ਗਿਆ ਇਹ ਟਰੱਸਟ ਜਿਥੇ ਪੂਰੇ ਪੰਜਾਬ ਅੰਦਰ ਸਮਾਜਿਕ ਬੁਰਾਈਆਂ ਦੇ ਖਿਲਾਫ ਡੱਟ ਕੇ ਪਹਿਰਾ ਦੇ ਰਿਹਾ ਹੈ ਉੱਥੇ ਹਲਕਾ ਅਮਲੋਹ ਅੰਦਰ ਲੋੜਵੰਦਾਂ ਦੀ ਮਦਦ ਵੀ ਪਹਿਲ ਦੇ ਆਧਾਰ ਤੇ ਕੀਤੀ ਜਾ ਰਹੀ ਹੈ, ਟਰੱਸਟ ਦਾ ਮੁੱਖ ਮਕਸਦ ਮੈਡੀਕਲ ਕੈਂਪ ਲਗਵਾ ਕੇ ਲੋੜਵੰਦਾਂ ਲਈ ਫਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣਾ, ਸਕੂਲਾਂ ਵਿਚ ਪੜਦੇ ਲੋੜਵੰਦ ਬੱਚਿਆਂ ਦੀ ਫੀਸ ਅਤੇ ਕਿਤਾਬਾਂ ਦਾ ਪ੍ਰਬੰਧ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਉਤਸ਼ਾਹਿਤ ਕਰਨਾ, ਵੱਧ ਤੋਂ ਵੱਧ ਰੁੱਖ ਲਗਵਾਉਣੇ ਅਤੇ ਸਮਾਜਿਕ ਬੁਰਾਈਆਂ ਭਰੂਣ ਹੱਤਿਆ ਅਤੇ ਦਾਜ ਵਿਰੁੱਧ ਜਾਗਰੂਕ ਕਰਨਾ ਹੈ।ਸਮਾਜ ਸੇਵਾ ਦੇ ਇਨਾਂ ਉਪਰਾਲਿਆਂ ਨੂੰ ਲੋਕਾਂ ਵਲੋਂ ਮਿਲ ਰਹੇ ਸਹਿਯੋਗ ਕਾਰਨ ਇਹ ਟਰਸਟ ਹਮੇਸ਼ਾਂ ਹੀ ਲੋਕਾਈ ਦੀ ਸੇਵਾ ਕਰਦਾ ਰਹੇਗਾ।ਕੈਂਪ ਦੌਰਾਨ ਡਾ. ਗੁਰਵਿੰਦਰ ਸਿੰਘ, ਡਾ. ਰਾਜਨ ਸ਼ਰਮਾ, ਡਾ. ਅਰਵਿੰਦਰ ਸ਼ਰਮਾ ਤੇ ਗੁਰਵਿੰਦਰ ਗੋਲੂ ਦੀ ਸਮੁੱਚੀ ਟੀਮ ਵਲੋਂ 350 ਦੇ ਲੱਗਭਗ ਮਰੀਜ਼ਾਂ ਦਾ ਚੈਕਅੱਪ ਕਰਕੇ ਮੁਫਤ ਦਵਾਈਆਂ ਦਿਤੀਆਂ ਗਈਆਂ।ਇਸ ਕੈਂਪ ਵਿਚ ਜੱਥੇਦਾਰ ਕਾਲਾ ਸਿੰਘ ਬੈਣੀ, ਕੁਲਦੀਪ ਸਿੰਘ ਮਛਰਾਈ, ਜੱਥੇਦਾਰ ਸੰਤੋਖ ਸਿੰਘ ਖਨਿਆਣ, ਸ਼ਰਧਾ ਸਿੰਘ ਛੰਨਾ, ਜਸਬੀਰ ਸਿੰਘ ਨੂਰਪੁਰਾ, ਪਾਲ ਸਿੰਘ ਸਾਬਕਾ ਸਰਪੰਚ ਖੁੰਮਣਾ, ਸਮਾਜ ਸੇਵਕ ਜਸਬੀਰ ਸਿੰਘ ਖੁੰਮਣਾ, ਭਵਖੰਡਨ ਸਿੰਘ ਨੰਬਰਦਾਰ, ਨਿਰਭੈ ਸਿੰਘ ਪੰਚ, ਬਲਜੀਤ ਸਿੰਘ, ਸਵਰਨ ਸਿੰਘ, ਹਾਕਮ ਸਿੰਘ, ਸਿਕੰਦਰ ਸਿੰਘ ਪੰਚ, ਸੁਰਜਨ ਸਿੰਘ ਪੰਚ, ਸ਼ਮਸ਼ੇਰ ਸਿੰਘ ਖੁੰਮਣਾ, ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਐਸ.ਓ.ਆਈ, ਗੁਰਸ਼ਰਨ ਸਿੰਘ ਬਾਜਵਾ ਜ਼ਿਲਾ ਸ਼ਹਿਰੀ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਫੋਟੋ ਕੈਪਸ਼ਨ: ਗੁਰ ਅਸੀਸ ਚੈਰੀਟੇਬਲ ਟਰਸਟ ਵਲੋਂ ਪਿੰਡ ਖੁੰਮਣਾ ਵਿਖੇ ਲਗਾਏ ਗਏ ਫਰੀ ਮੈਡੀਕਲ ਚੈਕਅਪ ਕੈਂਪ ਸਮੇਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੰਡਦੇ ਹੋਏ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ।

Translate »