October 2, 2011 admin

ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ•ੇ ਦੇ ਪੱਛੜੇ ਖੇਤਰਾਂ ਨੂੰ ਵਿਕਸਿਤ ਕਰਨ ਲਈ ਬੈਕਵਰਡ ਰੀਜ਼ਨ ਗਰਾਂਟ ਫੰਡ ਸਕੀਮ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ

ਮੁਕੇਰੀਆਂ- ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ•ੇ ਦੇ ਪੱਛੜੇ ਖੇਤਰਾਂ ਨੂੰ ਵਿਕਸਿਤ ਕਰਨ ਲਈ ਬੈਕਵਰਡ ਰੀਜ਼ਨ ਗਰਾਂਟ ਫੰਡ ਸਕੀਮ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਪਿੰਡ ਭੱਟੀਆਂ ਜੱਟਾਂ ਵਿਖੇ 39.91 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਜਲ ਸਪਲਾਈ ਯੋਜਨਾ ਦਾ ਉਦਘਾਟਨ ਕਰਨ ਉਪਰੰਤ ਕੀਤਾ।  
  ਸ੍ਰੀ ਸ਼ਾਕਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ•ਾ ਹੁਸ਼ਿਆਰਪੁਰ ਅੰਦਰ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਸਮੱਸਿਆ ਨੂੰ ਮੁਕੰਮਲ ਰੂਪ ਵਿੱਚ ਹੱਲ ਕਰ ਲਿਆ ਗਿਆ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਪੱਛੜੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਪੀਣ ਵਾਲੇ ਸਾਫ਼-ਸੁਥਰਾ ਪਾਣੀ ਦੇਣ ਦੀ ਸਹੂਲਤ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਪਿੰਡ ਭੱਟੀਆਂ ਜੱਟਾਂ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਜਲ ਸਪਲਾਈ ਯੋਜਨਾ ਲਗਾਈ ਗਈ ਹੈ। ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਇਸ ਪਿੰਡ ਦੇ ਲੋਕਾਂ ਨੂੰ 70 ਲੀਟਰ ਪਾਣੀ ਪ੍ਰਤੀ ਵਿਅਕਤੀ  ਪ੍ਰਤੀ ਦਿਨ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਜਲ ਸਪਲਾਈ ਸਕੀਮ ਨਾਲ 25 ਹਜ਼ਾਰ ਲੀਟਰ ਸਮੱਰਥਾ ਵਾਲੀ ਪਾਣੀ ਦੀ ਟੈਂਕੀ ਬਣਾਈ ਗਈ ਹੈ ਅਤੇ ਇਸ ਰਾਹੀਂ ਨਿਊਨਤਮ ਤਕਨੀਕ ਰਾਹੀਂ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
 ਇਸ ਮੌਕੇ ਤੇ ਸਰਵਸ੍ਰੀ ਸਰਬਜੋਤ ਸਾਬੀ ਜ਼ਿਲ•ਾ ਪ੍ਰਧਾਨ ਯੂਥ ਅਕਾਲੀ, ਹਰਮੀਤ ਸਿੰਘ ਕੌਲਪੁਰ, ਰਵਿੰਦਰ ਸਿੰਘ ਚੱਕ, ਮਨਜੀਤ ਸਿੰਘ ਐਸ ਡੀ ਓ, ਕਮਲ ਲਾਲ ਜੇ ਈ , ਮਾਨ ਸਿੰਘ ਜੇ ਈ, ਪ੍ਰਦੀਪ ਕੁਮਾਰ, ਜੀ ਈ, ਸੁਰਜੀਤ ਸਿੰਘ ਭੱਟੀਆਂ ਜੱਟਾਂ, ਓਂਕਾਰ ਸਿੰਘ ਏ ਈ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Translate »