• ਵੋਟਰ ਸੂਚੀਆਂ ਦੀ ਸੁਧਾਈ ਤੇ ਤਿਆਰੀ ਦੇ ਪਹਿਲੂਆਂ ਬਾਰੇ ਦਿੱਤੀ ਜਾਣਕਾਰੀ
ਬਠਿੰਡਾ – ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਵੋਟਰ ਸੂਚੀਆਂ ਦੀ ਤਿਆਰੀ ਅਤੇ ਇਨ•ਾਂ ਨੂੰ ਸੋਧਣ ਦੇ ਤਕਨੀਕੀ ਪਹਿਲੂਆਂ ਤੋਂ ਜਾਣੂ ਕਰਵਾਉਣ ਲਈ ਅੱਜ ਇਥੇ ਇੱਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਾਰਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਪੰਜਾਬ ਦੇ ਜੁਆਇੰਟ ਚੀਫ ਇਲੈਕਟੋਰਲ ਅਫਸਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਨੇ ਵੋਟਾਂ ਦੀ ਸੁਧਾਈ, ਵੋਟਾਂ ਬਣਾਉਣ, ਇਤਰਾਜ਼ਾਂ, ਲੋੜੀਂਦੇ ਸੰਬੰਧਤ ਫਾਰਮਾਂ, ਸਿਟੀਜ਼ਨ ਸਰਵਿਸ ਪੋਰਟਲ ਤੇ ਹੋਰ ਪਹਿਲੂਆਂ ਬਾਰੇ ਵਿਸਥਾਰ ਵਿੱਚ
ਜਾਣਕਾਰੀ ਦਿੱਤੀ। ਮਿੰਨੀ ਸਕੱਤਰੇਤ ਬਠਿੰਡਾ ਦੇ ਮੀਟਿੰਗ ਹਾਲ ਵਿੱਚ ਹੋਏ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਬਠਿੰਡਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਮੁਕਤਸਰ, ਮਾਨਸਾ ਤੇ ਫਾਜ਼ਿਲਕਾ ਜ਼ਿਲਿ•ਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਕਮਲ ਕਿਸ਼ੋਰ ਯਾਦਵ ਤੇ ਵਧੀਕ ਡਿਪਟੀ
ਕਮਿਸ਼ਨਰ (ਵਿਕਾਸ) ਡਾ. ਅਭਿਨਵ ਤ੍ਰਿਖਾ ਵੀ ਹਾਜ਼ਰ ਸਨ। ਟ੍ਰੇਨਿੰਗ ਪ੍ਰੋਗਰਾਮ ਦੌਰਾਨ ਐਸ.ਡੀ.ਐਮ ਮੋਹਾਲੀ ਸ੍ਰੀ ਅਮਿਤ ਤਲਵਾੜ ਵੱਲੋਂ ਪ੍ਰੋਜੈਕਟਰ ਜ਼ਰੀਏ ਵੱਖ ਵੱਖ ਫਾਰਮਾਂ ਤੇ ਨਿਯਮਾਂ ਬਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਜੁਆਇੰਟ ਚੀਫ ਇਲੈਕਟੋਰਲ ਅਫਸਰ ਨੇ ਆਮ ਨਾਗਰਿਕਾਂ ਨੂੰ ਸਿਟੀਜ਼ਨ ਪੋਰਟਲ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਸੰਬੰਧਤ ਫਾਰਮਾਂ ਦਾ ਆਨਲਾਈਨ ਭਰਨਾ ਤੇ ਚੋਣਕਾਰ ਰਜਿਸਟ੍ਰੇਨਸ਼ਨ ਅਫਸਰਾਂ ਦੁਆਰਾ ਇਨ•ਾਂ ਫਾਰਮਾਂ ‘ਤੇ ਅੱਗੋਂ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਬਾਰੀਕੀ ਵਿੱਚ ਦੱਸਿਆ। ਉਨ•ਾਂ ਵੋਟਰ ਸੂਚੀਆਂ ਦੀ ਤਿਆਰੀ ਤੇ ਸੁਧਾਈ ਮੌਕੇ ਰੱਖੇ ਜਾਣ ਵਾਲੀਆਂ ਸਾਵਧਾਨੀਆਂ ਤੇ ਕਾਨੂੰਨੀ ਨੁਕਤਿਆਂ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੀਆਂ ਜ਼ਿੰਮੇਵਾਰੀਆਂ, ਦਾਅਵਿਆਂ ਤੇ ਇਤਰਾਜ਼ਾਂ ਦਾ ਨਿਬੇੜਾ, ਸਰਵਿਸ ਵੋਟਰਾਂ, ਪ੍ਰਵਾਸੀ ਭਾਰਤੀ ਵੋਟਰਾਂ ਅਤੇ ਹੋਰ ਪੱਖਾਂ ਬਾਰੇ ਜਾਣਕਾਰੀ ਦਿੱਤੀ। ਉਨ•ਾਂ ਇਸ
ਬਾਰੇ ਬਾਰੀਕੀ ਵਿੱਚ ਦੱਸਿਆ ਕਿ ਸਰਵਿਸ ਵੋਟ ਰਾਂ ਤੇ ਪ੍ਰਵਾਸੀ ਭਾਰਤੀ ਵੋਟਰਾਂ ਦੇ ਦਾਅਵਿਆਂ ਮੌਕੇ ਕਿਹੜੇ ਕਿਹੜੇ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੁਆਰਾ ਵੱਖ-ਵੱਖ ਨੁਕਤਿਆਂ ਨੂੰ ਲੈ ਕੇ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਵੱਲੋਂ ਦਿੱਤੇ ਗਏ।
ਫੋਟੋ ਕੈਪਸ਼ਨ- ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਲਈ ਹੋਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਜੁਆਇੰਟ ਚੀਫ ਇਲੈਕਟੋਰਲ ਅਫਸਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਤੇ ਸ੍ਰੀ ਅਮਿਤ ਤਲਵਾੜ।