ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾਂ ਲਿਆਉਣ ਦੀ ਅਪੀਲ ।
ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਵਿਚ ਸਾਰੇ ਪ੍ਰਬੰਧ ਮੁਕੰਮਲ: ਡਾ.ਐਸ.ਕੇ.ਰਾਜੂ
ਫਿਰੋਜ਼ਪੁਰ 2 ਅਕਤੂਬਰ 2011( ) ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਜ਼ਿਲ•ੇ ਦੇ ਖਰੀਦ ਕੇਂਦਰਾਂ ਵਿਚੋ 9 ਲੱਖ ਮੀਟਰਕ ਟਨ ਦੇ ਕਰੀਬ ਝੋਨੇ ਦੀ ਖਰੀਦ ਕੀਤੀ ਜਾਵੇਗੀ ਅਤੇ ਜ਼ਿਲ•ੇ ਅੰਦਰ ਝੋਨੇ ਦੀ ਖਰੀਦ ਲਈ 130 ਕੇਂਦਰ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂੰ ਅਨਾਜ ਮੰਡੀ ਫਿਰੋਜਪੁਰ ਸ਼ਹਿਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਹਾਜ਼ਰ ਕਿਸਾਨਾਂ, ਆੜਤੀਆਂ, ਸ਼ੈਲਰ ਮਾਲਕਾਂ ਆਦਿ ਨੂੰ ਦਿੱਤੀ। ਇਸ ਮੌਕੇ ਉਨ•ਾਂ ਦੇ ਨਾਲ ਡਿਪਟੀ ਕਮਿਸ਼ਨਰ ਐਸ.ਕੇ.ਰਾਜੂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ।
ਸ੍ਰ ਸੁਖਪਾਲ ਸਿੰਘ ਨੰਨੂੰ ਨੇ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸ਼ਨ ਵੱਲੋ ਮੰਡੀਆਂ ਅੰਦਰ ਕਿਸਾਨਾਂ ਦੀ ਸਹੂਲਤ ਲਈ ਛਾਂ,ਪੀਣ ਵਾਲੇ ਪਾਣੀ ਆਦਿ ਦਾ ਢੁਕਵਾ ਪ੍ਰਬੰਧ ਕੀਤਾ ਗਿਆ ਹੈ। ਉਨ•ਾ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਕਿਸਾਨਾਂ, ਆੜਤੀਆਂ, ਸ਼ੈਲਰ ਮਾਲਕਾਂ ਅਤੇ ਖਰੀਦ ਏਜੰਸੀਆਂ ਦਾ ਪੂਰਾ ਸਹਿਯੋਗ ਲਿਆ ਜਾਵੇਗਾ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰਾਂ ਸੁੱਕਾ ਝੋਨਾਂ ਹੀ ਮੰਡੀਆਂ ਵਿਚ ਲਿਆਉਣ ਅਤੇ ਸ਼ਾਮ 7 ਵਜੇ• ਤੋਂ ਅਗਲੀ ਸਵੇਰ 10 ਵਜੇ• ਤੱਕ ਝੋਨੇ ਦੀ ਕਟਾਈ ਨਾਂ ਕਰਨ।
ਡਿਪਟੀ ਕਮਿਸ਼ਨਰ ਡਾ.ਐਸ.ਕੇ.ਰਾਜੂ ਨੇ ਦੱਸਿਆ ਕਿ ਜ਼ਿਲ•ੇ ਦੀਆਂ ਮੰਡੀਆਂ ਵਿਚੋਂ ਝੋਨਾ ਖਰੀਦਣ ਲਈ ਪਨਗਰੇਨ ਨੂੰ 24 ਪ੍ਰਤੀਸ਼ਤ, ਮਾਰਕਫੈਡ ਨੂੰ 23 ਪ੍ਰਤੀਸ਼ਤ, ਪਨਸਪ ਨੂੰ 22 ਪ੍ਰਤੀਸ਼ਤ, ਵੇਅਰ ਹਾਉਸ ਨੂੰ 11 ਪ੍ਰਤੀਸ਼ਤ, ਪੰਜਾਬ ਐਗਰੋ ਅਤੇ ਐਫ.ਸੀ.ਆਈ ਨੂੰ 10-10 ਪ੍ਰਤੀਸ਼ਤ ਖਰੀਦ ਟੀਚਾ ਨਿਸ਼ਚਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖਰੀਦ ਨਾਲ ਜੁੜੇ ਸਾਰੇ ਵਰਗ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ।
ਇਸ ਮੌਕੇ ਚੇਅਰਮੈਨ ਸ੍ਰ ਲਖਵਿੰਦਰ ਸਿੰਘ, ਜ਼ਿਲ•ਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਸ੍ਰ ਕਸ਼ਮੀਰ ਸਿੰਘ, ਮਾਰਕੀਟ ਕਮੇਟੀ ਸਕੱਤਰ ਸ੍ਰ ਜਗਦੇਵ ਸਿੰਘ,ਪ੍ਰਧਾਨ ਆੜਤੀਆਂ ਆਦਿ ਵੀ ਹਾਜ਼ਰ ਸਨ।