October 2, 2011 admin

ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਜਲਦੀ ਪੱਕਾ ਕੀਤਾ ਜਾਵੇਗਾ ਅਤੇ ਵਣ ਅਧਿਕਾਰੀਆਂ ਨੂੰ ਪੰਜਾਬ ਪੁਲਿਸ ਦੀ ਤਰਜ਼ ਤੇ ਤਰੱਕੀਆਂ ਦਿੱਤੀਆਂ ਜਾਣਗੀਆਂ

ਮੁਕੇਰੀਆਂ- ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਜਲਦੀ ਪੱਕਾ ਕੀਤਾ ਜਾਵੇਗਾ ਅਤੇ ਵਣ ਅਧਿਕਾਰੀਆਂ ਨੂੰ ਪੰਜਾਬ ਪੁਲਿਸ ਦੀ ਤਰਜ਼ ਤੇ ਤਰੱਕੀਆਂ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਮੁਕੇਰੀਆਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫੋਰੈਸਟ ਇੰਸਪੈਕਸ਼ਨ ਹੱਟ (ਜੰਗਲਾਤ ਰੈਸਟ ਹਾਊਸ) ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
 ਸ੍ਰੀ ਸ਼ਾਕਰ ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਪਿਛਲੇ ਕਈ ਸਾਲਾਂ ਤੋਂ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕਰਨ ਲਈ ਨਵੀਂ ਭਰਤੀ ਕੀਤੀ ਜਾ ਰਹੀ ਹੈ।  ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਜੰਗਲਾਤ ਵਿਭਾਗ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਾਲ ਦੌਰਾਨ ਇੱਕ ਕਰੋੜ 14 ਲੱਖ ਪੌਦੇ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦਾ ਇੱਕ ਉਪਰਾਲਾ ਕੀਤਾ ਗਿਆ ਹੈ। ਇਹ ਉਪਰਾਲਾ ਅਗਾਂਹ ਵੀ ਜਾਰੀ ਰਹੇਗਾ। ਉਨ•ਾਂ ਕਿਹਾ ਕਿ ਇਸੇ ਤਰ•ਾਂ ਪੰਜਾਬ ਅੰਦਰ ਜੰਗਲੀ ਜੀਵਾਂ ਦੀ ਸੁਰੱਖਿਆ ਲਈ 1 ਅਕਤੂਬਰ ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਪ੍ਰੇਰਿਤ ਕੀਤਾ ਜਾ ਸਕੇ।  ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੈਂਦੇ ਸਮੂਹ ਜੰਗਲਾਤ ਰੈਸਟ ਹਾਊਸਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਰਾਜ ਅੰਦਰ ਜੰਗਲਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਫੋਰੈਸਟ ਇੰਸਪੈਕਸ਼ਨ ਹੱਟ ਬਣਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਫੋਰੈਸਟ ਇੰਸਪੈਕਸ਼ਨ ਹੱਟ ਮੁਕੇਰੀਆਂ ਨੂੰ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।
 ਸ੍ਰੀ ਸ਼ਾਕਰ ਨੇ ਕਿਹਾ ਕਿ ਸਰਕਾਰ ਵੱਲੋਂ ਮੁਕੇਰੀਆਂ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ 3.75 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਭੰਗਾਲਾ ਤੋਂ ਖਿੱਚੀਆਂ ਨੂੰ ਜਾਣ ਵਾਲੀ ਸੜਕ ਨੂੰ 30 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਿਸ ਉਪਰ 17.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਗੁਰਦਾਸਪੁਰ- ਮੁਕੇਰੀਆਂ ਸੜਕ ਤੇ ਪੈਂਦੇ ਰੇਲਵੇ ਟਰੈਕ ਉਪਰ ਫਲਾਈ ਓਵਰ ਪੁੱਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 20.62 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਇਸ ਸਬੰਧੀ ਨਿਰਮਾਣ ਕਾਰਜ ਆਰੰਭ ਕਰ ਦਿੱਤੇ ਜਾਣਗੇ।
 ਇਸ ਮੌਕੇ ਤੇ ਸਰਵਸ੍ਰੀ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ, ਹਰਮੀਤ ਸਿੰਘ ਸਰਕਲ ਜਥੇਦਾਰ, ਸੁਰਜੀਤ ਸਿੰਘ ਸਹੋਤਾ ਵਣ ਮੰਡਲ ਅਫ਼ਸਰ, ਓਂਕਾਰ ਸਿੰਘ ਸੰਧਰ ਡਿਪਟੀ ਡੀ ਐਫ ਓ, ਜਸਵੰਤ ਸਿੰਘ, ਰਾਜ ਸਿੰਘ ਠਾਕਰ, ਨਰਿੰਦਰ ਸਿੰਘ, ਅੰਜਨ ਸਿੰਘ, ਕੋਮਲ ਜੈਨ ਪ੍ਰਧਾਨ ਮਿਉਂਸਪਲ ਕਮੇਟੀ, ਰਵਿੰਦਰ ਰਵੀ, ਅਨੂਪ ਭੱਟੀ, ਅਨਿਲ ਵਸ਼ਿਸ਼ਟ ਚੇਅਰਮੈਨ ਬਲਾਕ ਸੰਮਤੀ ਹਾਜੀਪੁਰ, ਪਵਨ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Translate »