18 ਸਾਲ ਦੀ ਉਮਰ ਵਾਲਾ ਹਰ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ਼ ਕਰਵਾਏ – ਡਿਪਟੀ ਕਮਿਸ਼ਨਰ ਬਰਨਾਲਾ
ਬਰਨਾਲਾ, 3 ਅਕਤੂਬਰ- ਪੰਜਾਬ ਵਿਧਾਨ ਸਭਾ ਚੋਣਾਂ 2012 ਦੇ ਸਬੰਧ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਪਰਮਜੀਤ ਸਿੰਘ ਵੱਲੋਂ ਅੱਜ ਆਪਣੇ ਦਫਤਰ ਵਿਖੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਕੂਲਾਂ ਕਾਲਜਾਂ ਦੇ ਮੁੱਖੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਭਲਕੇ 4 ਅਕਤੂਬਰ ਨੂੰ ਕੀਤੀ ਜਾ ਰਹੀ ਹੈ ਅਤੇ 9 ਤੋਂ 16 ਅਕਤੂਬਰ ਤੱਕ ਸਬੰਧਤ ਪੋਲਿੰਗ ਬੂਥਾਂ `ਤੇ ਰਾਜਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਬੀ| ਐੱਲ| ਏ| ਵੋਟਰ ਸੂਚੀਆਂ `ਤੇ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਬਣੀ ਹੋਈ ਵੋਟ `ਤੇ ਇਤਰਾਜ਼ ਹੋਵੇ ਤਾਂ ਉਹ ਫਾਰਮ ਨੰ: 7 ਭਰਕੇ ਸਬੰਧਤ ਬੀ| ਐੱਲ| ਓ| ਜਾਂ ਚੋਣਕਾਰ ਰਜਿਸ਼ਟਰੇਸ਼ਨ ਅਫਸਰ ਨੂੰ 20 ਅਕਤੂਬਰ ਤੱਕ ਦੇ ਸਕਦਾ ਹੈ।
ਨਵੀਆਂ ਵੋਟਾਂ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਸ ਵਿਅਕਤੀ ਦੀ ਉਮਰ 1 ਜਨਵਰੀ 2012 ਨੂੰ 18 ਸਾਲ ਜਾਂ ਇਸ ਤੋਂ ਵੱਧ ਬਣਦੀ ਹੋਵੇ, ਉਸ ਵੱਲੋਂ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ਼ ਕਰਵਾਉਣ ਲਈ ਫਾਰਮ ਨੰ: 6 ਦੇ ਨਾਲ ਫਾਰਮ ਨੰ: ਈ| ਸੀ| ਆਈ| 001-ਏ ਭਰਕੇ 2 ਰੰਗਦਾਰ ਪਾਸਪੋਰਟ ਸਾਈਜ਼ ਫੋਟੋਆਂ ਲਾ ਕੇ ਉਮਰ ਅਤੇ ਰਿਹਾਇਸ਼ੀ ਦੇ ਸਬੂਤਾਂ ਸਮੇਤ 20 ਅਕਤੂਬਰ 2011 ਤੱਕ ਚੋਣਕਾਰ ਰਜਿਸ਼ਟ੍ਰੇਸ਼ਨ ਅਧਿਕਾਰੀ ਜਾਂ ਬੀ| ਐੱਲ| ਓ| ਨੂੰ ਦਿੱਤੇ ਜਾ ਸਕਦੇ ਹਨ। ਉਹਨਾਂ ਅੱਗੇ ਕਿਹਾ ਕਿ 25 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6 ਦੇ ਪਿਛਲੇ ਪਾਸੇ ਕਾਲਮ ਨੰ: 4 ਭਰਕੇ ਜਮਾਂ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਨਾਂ ਜਾ ਕੋਈ ਵੇਰਵਾ ਗਲਤ ਹੈ ਤਾਂ ਉਹ ਫਾਰਮ ਨੰ: 8 ਭਰਕੇ ਅਤੇ ਜੇਕਰ ਫੋਟੋ ਵੀ ਗਲਤ ਹੈ ਤਾਂ ਫਾਰਮ 001ਬੀ| ਭਰਕੇ 20 ਅਕਤੂਬਰ ਤੱਕ ਜਮਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਦੀ ਫੋਟੋ ਵੋਟਰ ਲਿਸਟ ਵਿੱਚ ਨਹੀਂ ਹੈ ਉਹ ਵੀ ਫਾਰਮ ਨੰ: 001ਬੀ| ਭਰਕੇ 2 ਰੰਗਦਾਰ ਫੋਟੋਆਂ 20 ਅਕਤੂਬਰ ਤੱਕ ਚੋਣਕਾਰ ਰਜਿਸਟਰੇਸ਼ਨ ਅਧਿਕਾਰੀ ਕੋਲ 20 ਅਕਤੂਬਰ ਤੱਕ ਜਮਾਂ ਕਰਵਾ ਸਕਦਾ ਹੈ। ਉਹਨਾਂ ਕਿਹਾ ਵੋਟਰ ਸੂਚੀਆਂ ਦੀ ਸੁਧਾਈ ਤੋਂ ਬਾਅਦ 2 ਜਨਵਰੀ 2012 ਨੂੰ ਆਖਰੀ ਵੋਟਰ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਸਮੂਹ ਰਾਜੀਨਿਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਤਿੰਨੋ ਚੋਣ ਹਲਕਿਆਂ ਲਈ ਆਪਣੀ-ਆਪਣੀ ਪਾਰਟੀ ਦੇ ਬੀ| ਐੱਲ| ਏ| ਤੁਰੰਤ ਨਿਯੁਕਤ ਕਰਨ ਅਤੇ ਉਹਨਾਂ ਦੀ ਨਿਯੁਕਤੀ ਦੀ ਲਿਸਟ ਜ਼ਿਲ੍ਹਾ ਚੋਣ ਦਫਤਰ ਵਿਖੇ ਭੇਜੀ ਜਾਵੇ। ਇਸ ਤੋਂ ਇਲਾਵਾ ਇਹ ਬੀ| ਐੱਲ| ਏਜ| 9 ਤੋਂ 16 ਅਕਤੂਬਰ ਤੱਕ ਵੋਟਰ ਸੂਚੀਆਂ ਦੀ ਸੁਧਾਈ ਲਈ ਲੱਗ ਰਹੇ ਸਪੈਸ਼ਲ ਕੈਂਪਾਂ ਵਿੱਚ ਹਾਜ਼ਰ ਰਹਿ ਕੇ ਵੋਟਰਾਂ ਦੇ ਦਾਅਵੇ ਅਤੇ ਇਤਰਾਜ਼ ਪੇਸ਼ ਕਰਨ।
ਇਸੇ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਮੀਟਿੰਗ ਵਿੱਚ ਹਾਜ਼ਰ ਸਕੂਲ/ਕਾਲਜ ਮੱੁਖੀਆਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 1 ਜਨਵਰੀ 2012 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਰਹੀ ਹੈ ਉਹਨਾਂ ਨੂੰ ਆਪਣੀ ਵੋਟਾਂ ਬਣਾਉਣ ਅਤੇ ਲੋਕਤੰਤਰੀ ਪ੍ਰਣਾਲੀ ਵਿੱਚ ਹਿੱਸਾ ਪਾਉਣ ਲਈ ਪ੍ਰੇਰਨ ਤਾਂ ਜੋ ਸਾਡੀ ਨੌਜਵਾਨ ਪੀਡ਼੍ਹੀ ਵੱਧ ਤੋਂ ਵੱਧ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕੇ।