October 3, 2011 admin

ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼ੀ ਜਗ੍ਹਾ ਵਪਾਰਕ ਮਕਸਦ ਲਈ ਦੇਣ ਸਮੇ ਕਿਰਾਏਦਾਰ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿੱਚ ਦੇ ਕੇ ਅਗਾਉਂ ਤਸਦੀਕ ਕਰਵਾਏ

ਅੰਮ੍ਰਿਤਸਰ-  ਸ੍ਰੀ ਆਰ.ਪੀ. ਮਿਤਲ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਕਮ ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕਿਆਂ ਵਿੱਚ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼ੀ ਜਗ੍ਹਾ ਵਪਾਰਕ ਮਕਸਦ ਲਈ ਦੇਣ ਸਮੇ ਕਿਰਾਏਦਾਰ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿੱਚ ਦੇ ਕੇ ਅਗਾਉਂ ਤਸਦੀਕ ਕਰਵਾਏ।

               ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਜਦੋਂ ਮਕਾਨ ਮਾਲਕ ਆਪਣੀ ਜਗ੍ਹਾ ਰਿਹਾਇਸ਼/ਵਪਾਰਕ ਮਕਸਦ ਲਈ ਕਿਰਾਏ ਤੇ ਦਿੰਦੇ ਹਨ ਕਿ ਤਾਂ ਉਸ ਸਮੇ ਕਿਰਾਏਦਾਰ ਆਪਣਾ ਸਹੀ ਪੱਤਾ ਨਹੀਂ ਦਿੰਦੇ ਅਤੇ ਅਜਿਹੇ ਕਈ ਲੋਕ ਜੂਰਮ ਕਰਨ ਤੋਂ ਬਾਅਦ ਕਿਰਾਏ ਵਾਲੀ ਜਗ੍ਹਾ ਛੱਡ ਕੇ ਚਲੇ ਜਾਂਦੇ ਹਨ। ਇਸ ਲਈ ਜੂਰਮਾਂ ਦੀ ਰੋਕ-ਥਾਮ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗ੍ਹਾ ਕਿਰਾਏ ਤੇ ਦੇਣੀ ਹੋਵੇ ਤਾਂ ਉਹ ਮਾਲਕ ਮਕਾਨ ਅਜਿਹੇ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰਕੇ ਅਗਾਂਊ ਤੌਰ ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ਵਿਖੇ ਦੇਵੇ ਤਾਂ ਜੋ ਪੁਲਿਸ ਉਸ ਦੀ ਤਸਦੀਕ ਕਰ ਸਕੇ।              

               ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਸ਼ਹਿਰ ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਨੇ ਇਸੇ ਧਾਰਾ ਅਧੀਨ ਇਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰਖੱਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿੱਚ ਦੇ ਕੇ ਅਗਾਉ ਤਸਦੀਕ ਕਰਵਾਏ।

               ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਕਾਫੀ ਲੋਕ ਆਪਣੇ ਘਰੇਲੂ ਕੰਮ-ਕਾਜ ਲਈ ਨੌਕਰ ਰੱਖ ਲੈਂਦੇ ਹਨ ਜੋ ਹੋਰ ਰਾਜਾਂ ਦੇ ਵਸਨੀਕ ਹੁੰਦੇ ਹਨ ਅਤੇ ਅਜਿਹੇ ਨੌਕਰ ਆਪਣੇ ਸਹੀ ਰਿਹਾਇਸ਼ੀ ਪਤੇ ਮਾਲਕਾਂ ਨੂੰ ਨਹੀਂ ਦਸੱਦੇ ਕੁੱਝ ਕੇਸਾਂ ਵਿੱਚ ਅਜਿਹੇ ਨੌਕਰਾਂ ਨੇਸ ਸੰਗੀਨ ਜੁਰਮ ਕੀਤੇ ਹਨ ਅਤੇ ਦੋੜਨ ਵਿੱਚ ਕਾਮਯਾਬ ਹੋ ਗਏ ਹਨ। ਇਸ ਲਈ ਲੌਕਾਂ ਦੀ ਜਾਨਮਾਲ ਦੀ ਰਾਖੀ ਅਤੇ ਜੁਰਮਾਂ ਦੀ ਰੋਕ ਥਾਮ ਲਈ ਤੇਜ਼ੀ ਨਾਲ ਉਪਰਾਲਾ ਕਰਨ ਦੀ ਲੋੜ੍ਹ ਹੈ, ਇਸ ਲਈ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰਖੱਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿੱਚ ਦੇ ਕੇ ਅਗਾਂਉ ਤਸਦੀਕ ਕਰਵਾਏ।

               ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਕਮ ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਨੇ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਇੱਕ ਹੋਰ ਹੁਕਮ ਜਾਰੀ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਆਵਾਜ਼ ਤੋਂ ਵੱਧ ਡੀ.ਜੇ. ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।

               ਉਪਰੋਕਤ ਤਿੰਨੋ ਹੁਕਮ 30-11-2011 ਤੱਕ ਲਾਗੂ ਰਹਿਣਗੇ।

Translate »