ਚੰਡੀਗੜ- ਪੰਜਾਬ ਵਿੱਚ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਪਿਛਲੀ ਸ਼ਾਮ ਤੱਕ 15919 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਹੁਣ ਤੱਕ 212004 ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਹੋਈ ਕੁੱਲ 15919 ਟਨ ਝੋਨੇ ਦੀ ਖਰੀਦ ਵਿਚੋ’ ਸਰਕਾਰੀ ਏਜੰਸੀਆਂ ਨੇ 8969 ਟਨ ਝੋਨੇ (56.3ਫੀਸਦੀ) ਜਦ ਕਿ ਮਿਲ ਮਾਲਕਾਂ ਨੇ ੬੯੫੦ ਟਨ (43.7 ਫੀਸਦੀ) ਝੋਨੇ ਦੀ ਖਰੀਦ ਕੀਤੀ। 02 ਅਕਤੂਬਰ ਤੱਕ ਪਨਗ੍ਰੇਨ ਨੇ 8947 ਟਨ (99.7 ਫੀਸਦੀ) ਜਦ ਕਿ ਪਨਸਪ 15 ਟਨ ( 0.2 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 07 ਟਨ (0.1.ਫੀਸਦੀ), ਝੋਨੇ ਦੀ ਖਰੀਦ ਕੀਤੀ ਹੈ।
ਬੁਲਾਰੇ ਨੇ ਹੋਰ ਦੱਸਿਆ ਕਿ ਜਿਲ•ਾ ਅੰਮ੍ਰਿਤਸਰ 2644 ਟਨ ਝੋਨੇ ਖਰੀਦ ਕੇ ਸਭ ਤੋਂ ਅੱਗੇ ਰਿਹਾ ਹੈ ਜਦਕਿ ਕਪੂਰਥਲਾ ਜ਼ਿਲਾ 1760 ਟਨ ਝੋਨਾ ਖਰੀਦ ਕੇ ਦੂਜੇ ਨੰਬਰ ਅਤੇ ਮੁਕਤਸਰ 1723 ਟਨ ਝੋਨਾ ਖਰੀਦ ਕੇ ਤੀਜੇ ਨੰਬਰ ਤੇ ਰਿਹਾ।
ਪੰਜਾਬ ਸਰਕਾਰ ਵਲੋ’ ਸਾਰੀਆਂ ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦਾ ਭੁਗਤਾਨ ਬਿਨਾਂ• ਕਿਸੇ ਦੇਰੀ ਤੋ’ ਕੀਤਾ ਜਾਵੇ।
ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਨੇ 1745 ਖਰੀਦ ਕੇਂਦਰ ਬਣਾਏ ਹਨ ਅਤੇ ਇਸ ਨਾਲ ਸਬੰਧਤ ਸਾਰੇ ਸਟਾਫ ਨੂੰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਨਾਉਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ।।