October 6, 2011 admin

ਕੌਮਾਂਤਰੀ ਸੀਨੀਅਰ ਸਿਟੀਜਨ ਦਿਵਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਬਰਨਾਲਾ ਵੱਲੋਂ ਬਜੁਰਗਾਂ ਦਾ ਸਨਮਾਨ

ਬਰਨਾਲਾ – ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਬਰਨਾਲਾ ਵੱਲੋਂ ਕੌਮਾਂਤਰੀ ਸੀਨੀਅਰ ਸਿਟੀਜਨ ਦਿਵਸ ਸਬੰਧੀ ਅੱਜ ਸਥਾਨਕ ਵਿਕਾਸ ਭਵਨ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਸ੍ਰ. ਗੁਰਤੇਜ ਸਿੰਘ ਖੁੱਡੀਕਲਾਂ ਨੇ ਕੀਤੀ।
ਕੌਮਾਂਤਰੀ ਸੀਨੀਅਰ ਸਿਟੀਜਨ ਦਿਵਸ ਦੀ ਮਹੱਤਤਾ ਬਾਰੇ ਬੋਲਦਿਆਂ ਸ੍ਰ ਖੁੱਡੀਕਲਾਂ ਨੇ ਕਿਹਾ ਕਿ ਇਸ ਦਿਹਾੜੇ ਦਾ ਮੱੁਖ ਮਕਸਦ ਸਾਡੇ ਸਮਾਜ ਦਾ ਸਰਮਾਇਆ ਬਜੁਰਗਾਂ ਦਾ ਸਤਿਕਾਰ ਅਤੇ ਦੇਖਭਾਲ ਕਰਨ ਲਈ ਲੋਕਾਂ ਅਤੇ ਖਾਸ ਕਰਕੇ ਨੌਂਜਵਾਨ ਪੀੜ੍ਹੀ ਨੂੰ ਪ੍ਰੇਰਤ ਕਰਨਾ ਹੈ। ਉਹਨਾਂ ਕਿਹਾ ਕਿ ਬਜੁਰਗਾਂ ਦਾ ਸਤਿਕਾਰ ਅਤੇ ਉਹਨਾਂ ਦੀ ਸੇਵਾ ਕਰਨਾ ਸਾਡੀ ਸੱਭਿਆਚਾਰਕ ਰਵਾਇਤ ਰਹੀ ਹੈ ਅਤੇ ਸਾਨੂੰ ਆਪਣੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਨੂੰ ਪਛਾਣਦੇ ਹੋਏ ਆਪਣੇ ਬਜੁਰਗਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਜੁਰਗ ਹੀ ਸਾਡੇ ਰਾਹ-ਦਸੇਰਾ ਹਨ ਅਤੇ ਉਹਨਾਂ ਦੀ ਜ਼ਿੰਦਗੀ ਦੇ ਵਿਸ਼ਾਲ ਤਜ਼ਰਬੇ ਤੋਂ ਸੇਧ ਲੈ ਕੇ ਅਸੀਂ ਆਪਣੀ ਜ਼ਿੰਦਗੀ ਨੂੰ ਬੇਹਤਰ ਬਤੀਤ ਕਰ ਸਕਦੇ ਹਾਂ। ਇਸ ਮੌਕੇ ਸ੍ਰ| ਖੱੁਡੀਕਲਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਬਰਨਾਲਾ ਸ੍ਰੀਮਤੀ ਵਰਿੰਦਰਪਾਲ ਕੌਰ  ਨੇ ਬਜੁਰਗਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਪੇਨਸ਼ਨ ਸਕੀਮ ਅਤੇ ਹੋਰ ਸਕੀਮਾਂ ਦੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਨਾਲ ਹੁੰਦੀ ਧੱਕੇਸ਼ਾਹੀ ਰੋਕਣ ਲਈ "ਮੇਟੀਨੈਂਸ ਕਾਨੂੰਨ 2007" ਹੋਂਦ ਵਿੱਚ ਲਿਆਂਦਾ ਗਿਆ ਹੈ ਅਤੇ ਜੇਕਰ ਕੋਈ ਵਿਅਕਤੀ ਆਪਣੇ ਬਜੁਰਗਾਂ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਬਜੁਰਗ ਇਸ ਕਾਨੂੰਨ ਤਹਿਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ।
ਸਮਾਗਮ ਦੌਰਾਨ ਚੇਅਰਮੈਨ ਗੁਰਤੇਜ ਸਿੰਘ ਖੱੁਡੀਕਲਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਬਜੁਰਗਾਂ ਨੂੰ ਗਰਮ ਕੰਬਲ ਅਤੇ ਹੋਰ ਲੋੜੀਂਦਾ ਸਮਾਨ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਬਲਾਕ ਸੰਮਤੀ ਬਰਨਾਲਾ ਦੇ ਚੇਅਰਮੈਨ ਹਰਪਾਲ ਸਿੰਘ ਪੰਧੇਰ ਅਤੇ ਮਾਰਕਿਟ ਕਮੇਟੀ ਧਨੌਲਾ ਦੇ ਚੇਅਰਮੈਨ ਨਿਹਾਲ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਜੁਰਗਾਂ ਦੀ ਵੱਧ ਤੋਂ ਵੱਧ ਸੇਵਾ ਕਰਨ।

Translate »