October 6, 2011 admin

ਪ੍ਰੀਖਿਆ ਕੇਂਦਰਾਂ ਦੁਆਲੇ ਨਹੀਂ ਇਕੱਠੇ ਹੋ ਸਕਣਗੇ ਲੋਕ

ਕਪੂਰਥਲਾ – ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈਆਂ ਜਾ ਰਹੀਆਂ ਦਸਵੀਆਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਦੇ ਕੇਂਦਰਾਂ ਦੁਆਲੇ ਅਮਨ-ਕਾਨੂੰਨ ਬਣਾਈ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਗੁਰਮੇਲ ਸਿੰਘ ਨੇ ਦਫ਼ਾ 144 ਜਾਬਤਾ ਫੌਜਦਾਰੀ ਅਧੀਨ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਅਨੁਸਾਰ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ‘ਚ ਪ੍ਰੀਖਿਆਰਥੀਆਂ ਦੇ ਮਾਂ-ਬਾਪ, ਰਿਸ਼ਤੇਦਾਰ, ਆਮ ਲੋਕ ਆਦਿ ਇਕੱਠੇ ਨਹੀਂ ਹੋ ਸਕਣਗੇ। ਇਹ ਹੁਕਮ 5 ਅਕਤੂਬਰ ਤੋਂ 29 ਅਕਤੂਬਰ ਤੱਕ ਸਾਰੇ ਜ਼ਿਲ੍ਹੇ ‘ਚ ਲਾਗੂ ਰਹਿਣਗੇ। ਜਾਰੀ ਕੀਤੇ ਹੁਕਮਾਂ ‘ਚ ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹਾ ਪ੍ਰੀਖਿਆਵਾਂ ਸੁਚੱਜੇ ਢੰਗ ਨਾਲ ਕਰਵਾਉਣ ਅਤੇ ਕਿਸੇ ਅਣ-ਸੁਖਾਵੀਂ ਘਟਨਾ ਨੂੰ ਟਾਲਣ ਵਾਸਤੇ ਕੀਤਾ ਗਿਆ ਹੈ।

Translate »