October 6, 2011 admin

ਜ਼ਿਲ੍ਹਾ ਕਾਨੂੰਨ ਸੇਵਾਵਾਂ ਅਥਾਰਟੀ ਵੱਲੋਂ ਲੀਗਲ ਲਿਟਰੇਸੀ ਕੈਂਪ

ਕਪੂਰਥਲਾ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਐਮ. ਐਸ. ਵਿਰਦੀ ਦੀ ਅਗਵਾਈ ਹੇਠ ਸਿਵਲ ਹੇਠ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੀਗਲ ਲਿਟਰੇਸੀ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ੍ਰੀ ਰਾਕੇਸ਼ ਕੁਮਾਰ ਸੋਨੀ ਸਹਾਇਕ ਜ਼ਿਲ੍ਹਾ ਅਟਾਰਨੀ, ਕਾਨੂੰਨੀ ਸੇਵਾਵਾਂ ਕਪੂਰਥਲਾ ਵੱਲੋਂ ਕੀਤੀ ਗਈ। ਕੈਂਪ ‘ਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਬਿਜਲੀ, ਪਾਣੀ, ਸੀਵਰੇਜ਼, ਬੀਮੇ, ਹਸਪਤਾਲ ਜਾਂ ਡਿਸਪੈਂਸਰੀ, ਆਵਾਜਾਈ ਸੇਵਾਵਾਂ, ਟੈਲੀਫੋਨ ਜਾਂ ਟੈਲੀਗ੍ਰਾਮ, ਕੁਦਰਤੀ ਸਾਧਨਾਂ ਦੀ ਸੁਰੱਖਿਆ ਅਤੇ ਡਾਕ-ਤਾਰ ਵਿਭਾਗ ਨਾਲ ਸਬੰਧਤ ਸ਼ਿਕਾਇਤ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਨੇੜੇ ਡੀ. ਟੀ. ਓ. ਦਫ਼ਤਰ, ਜ਼ਿਲ੍ਹਾ ਕਚਿਹਰੀ, ਕਪੂਰਥਲਾ ਵਿਚ ਕਰ ਸਕਦਾ ਹੈ। ਇਹ ਅਦਾਲਤ 10 ਲੱਖ ਰੁਪਏ ਤੋਂ ਘੱਟ ਦੇ ਕਲੇਮ ਕੇਸਾਂ ਦਾ ਨਿਪਟਾਰਾ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਸਕੀਮ ਦਾ ਲਾਭ ਉਠਾਉਣ ਲਈ ਜ਼ਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਅਦਾਲਤਾਂ ‘ਚ 500 ਤੋਂ ਵੱਧ ਕੇਸ ਦਾਇਰ ਹੋ ਚੁੱਕੇ ਹਨ, ਜਿਨ੍ਹਾਂ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਰਾਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ, ਫਗਵਾੜਾ ਅਤੇ ਸੁਲਤਾਨਪੁਰਲੋਧੀ ਵਿਖੇ 26 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦੇ ਨਿਪਟਾਰੇ ਲਈ ਲੋਕ ਅਦਾਲਤਾਂ, ਵਿਸ਼ੇਸ਼ ਲੋਕ ਅਦਾਲਤਾਂ ਦਾ ਲਾਭ ਲੈਣ।

Translate »