October 7, 2011 admin

ਗੁਰਤੇਜ ਸਿੰਘ ਨੇ ਡਿਪਟੀ ਕਰ ਤੇ ਆਬਕਾਰੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਲੁਧਿਆਣਾ – ਲੁਧਿਆਣਾ ਦੇ ਨਵੇਂ ਡਿਪਟੀ ਕਰ ਤੇ ਆਬਕਾਰੀ ਕਮਿਸ਼ਨਰ ਵੱਜੋਂ ਸ. ਗੁਰਤੇਜ ਸਿੰਘ, ਪੀਸੀਐਸ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਫਰੀਦਕੋਟ ਰੇਂਜ ‘ਚ ਇਸੇ ਅਹੁਦੇ ‘ਤੇ ਤਾਇਨਾਤ ਸਨ। ਅਹੁਦਾ ਸੰਭਾਲਣ ਮੌਕੇ ਸ. ਗੁਰਤੇਜ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਇਹੀਂ ਹੋਵੇਗੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਕੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਵਿਭਾਗ ‘ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਨਾ ਆਵੇ ਇਸ ਲਈ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
 ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਪੰਜਾਬ ਦਾ ਉਦਯੋਗਿਕ ਧੁਰਾ ਹੈ ਅਤੇ ਸੂਬੇ ਦੀ ਆਮਦਨ ਦਾ ਇਕ ਵੱਡਾ ਹਿੱਸਾ ਇਸ ਸ਼ਹਿਰ ‘ਚੋਂ ਸਰਕਾਰ ਨੂੰ ਪ੍ਰਾਪਤ ਹੁੰਦਾ ਹੈ, ਇਸ ਲਈ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ ਕਿ ਵਪਾਰੀ ਵਰਗ ਤੇ ਸਨਅਤਕਾਰਾਂ ਦੇ ਸਾਥ ਨਾਲ ਉਹ ਸੂਬੇ ਦੀ ਆਮਦਨੀ ‘ਚ ਵਾਧਾ ਕਰ ਸਕਣ। ਸ. ਗੁਰਤੇਜ ਸਿੰਘ ਨੇ ਉਮੀਦ ਪ੍ਰਗਟਾਈ ਕਿ ਵਪਾਰੀ ਵਰਗ ਵੀ ਉਨ੍ਹਾਂ ਨੂੰ ਸਹਿਯੋਗ ਕਰੇਗਾ ਅਤੇ ਉਨ੍ਹਾਂ ਦੇ ਵਿਭਾਗ ਵੱਲੋਂ ਵੀ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਫੋਟੋ ਕੈਪਸ਼ਨ- ਲੁਧਿਆਣਾ ਦੇ ਨਵੇਂ ਡਿਪਟੀ ਕਰ ਤੇ ਆਬਕਾਰੀ ਕਮਿਸ਼ਨਰ ਗੁਰਤੇਜ ਸਿੰਘ ਦਾ ਸਵਾਗਤ ਕਰਦੇ ਹੋਏ ਵਿਭਾਗ ਦੇ ਅਧਿਕਾਰੀ ਅਤੇ ਕਵੀ ਤ੍ਰੈਲੋਚਨ ਲੋਚੀ।

Translate »