October 7, 2011 admin

ਇੰਦਰਾ ਗਾਂਧੀ ਨੈਸ਼ਨਲ ਬੁਢਾਪਾ ਪੈਨਸ਼ਨ ਸਕੀਮ ਅਧੀਨ ਉਮਰ ਦੀ ਹੱਦ 65 ਸਾਲ ਤੋਂ ਘਟਾ ਕੇ 60 ਸਾਲ ਕੀਤੀ ਗਈ

ਫਤਹਿਗੜ੍ਹ ਸਾਹਿਬ – ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਗਰੀਬੀ  ਰੇਖਾ ਤੋਂ ਹੇਠਾਂ ਰਹਿ ਰਹੇ ਬਜੁਰਗ ਮਰਦ ਅਤੇ ਔਰਤਾਂ ਨੂੰ ਪੈਨਸ਼ਨ ਦੇਣ ਲਈ ਨਿਸ਼ਚਿਤ ਕੀਤੀ ਗਈ ਉਮਰ ਦੀ ਹੱਦ 65 ਸਾਲ ਤੋਂ ਘਟਾ ਕੇ 60 ਸਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਵਿਅਕਤੀ ਦਾ ਨਾਮ ਸਾਲ 2002 ਦੇ ਸਰਵੇ ਅਨੁਸਾਰ ਤਿਆਰ ਕੀਤੀ ਗਈ ਬੀ.ਪੀ.ਐਲ. ਦੀ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੂਚੀ ਵਿੱਚ ਸ਼ਾਮਲ 80 ਸਾਲ ਤੋਂ ਵੱਧ ਉਮਰ ਵਾਲੇ ਬਜੁਰਗਾਂ ਨੂੰ ਪੰਜਾਬ ਸਰਕਾਰ ਵੱਲੋਂ 250 ਰੁਪਏ ਪ੍ਰਤੀ ਮਹੀਨੇ ਦੀ ਰਾਸ਼ੀ ਪੈਨਸ਼ਨ ਵਜੋਂ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਵੀ 500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।  ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੂਚਿਤ ਕੀਤਾ ਕਿ ਜਿਹੜੇ ਲਾਭਪਾਤਰ ਇਹ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਉਹ ਆਪਣਾ ਬੀ.ਪੀ.ਐਲ. ਨੰਬਰ ਅਤੇ ਉਮਰ ਸਬੰਧੀ ਸਬੂਤ ਲੈ ਕੇ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਜਾਂ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇਸ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਜਾਰੀ ਕੀਤੀ ਜਾ ਸਕੇ।

Translate »