October 8, 2011 admin

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਘੇਰੇ ਅੰਦਰ ਇਕੱਠੇ ਹੋਣ ‘ਤੇ ਪਾਬੰਦੀ ਦੇ ਆਦੇਸ਼

ਪਟਿਆਲਾ – ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ, ਜੋ ਕਿ 26 ਸਤੰਬਰ ਤੋਂ 29 ਅਕਤੂਬਰ ਤੱਕ ਚੱਲ ਰਹੀਆਂ ਹਨ, ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 200 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਮਨਾਹੀ ਦੇ ਹੁਕਮਾਂ ਅਨੁਸਾਰ ਇਮਤਿਹਾਨ ਦੇ ਰਹੇ ਪ੍ਰੀਖਿਆਰਥੀਆਂ ਦੀ ਮਦਦ ਕਰਨ ਲਈ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ/ਰਿਸ਼ਤੇਦਾਰਾਂ/ਮਿੱਤਰਾਂ ਦੇ ਅੰਦਰ ਜਾਣ, ਕਿਸੇ ਵੀ ਤਰ੍ਹਾਂ ਨਾਲ ਪ੍ਰੀਖਿਆਰਥੀਆਂ ਦੀ ਇਮਤਿਹਾਨ ਸਬੰਧੀ ਮਦਦ ਕਰਨ ਅਤੇ ਕਿਸੇ ਦੇ ਵੀ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਤਰ ਹੋਣ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਣ ਦਾ ਡਰ ਬਣਿਆ ਰਹਿੰਦਾ ਹੈ। ਮਨਾਹੀ ਦੇ ਇਹ ਹੁਕਮ 29 ਅਕਤੂਬਰ 2011 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਹ ਹੁਕਮ ਪ੍ਰੀਖਿਆ ਕੇਂਦਰਾਂ ਵਿੱਚ ਡਿਊਟੀ ‘ਤੇ ਤਾਇਨਾਤ ਕੀਤੇ ਅਮਲੇ ਅਤੇ ਇਹਨਾਂ ਕੇਂਦਰਾਂ ਵਿੱਚ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ‘ਤੇ ਲਾਗੂ ਨਹੀਂ ਹੋਣਗੇ।

Translate »