October 8, 2011 admin

ਧਰਮ ਅਤੇ ਵਿਗਿਆਨ ਇਕ ਦੂਜੇ ਦੇ ਪੂਰਕ ਹਨ ਅਤੇ ਸੱਚਾਈ ਤੇ ਪਹਿਰਾ ਦਿੰਦੇ ਹਨ – ਪ੍ਰੋ. ਅਜਾਇਬ ਸਿੰਘ ਬਰਾੜ

ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ: ਕੰਪਿਊਟਰ ਅਤੇ ਡਿਜ਼ੀਟਲ ਟੈਕਨਾਲੋਜੀ ਦੀ ਵਰਤੋਂ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ
ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਚ ਅੱਜ ਇਥੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ: ਕੰਪਿਊਟਰ ਅਤੇ ਡਿਜ਼ੀਟਲ ਟੈਕਨਾਲੋਜੀ ਦੀ ਵਰਤੋਂ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ। ਇਹ ਵਰਕਸ਼ਾਪ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਕਾਨਫ਼ਰੰਸ ਹਾਲ ਵਿਚ ਕਰਵਾਈ ਜਾ ਰਹੀ ਹੈ।
ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਵਰਕਸ਼ਾਪ ਦਾ ਉਦਘਾਟਨ ਕੀਤਾ ਜਦੋਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਪ੍ਰਧਾਨਗੀ ਕੀਤ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਵਾਈਸ-ਚਾਂਸਲਰ, ਡਾ. ਗੁਰਨੇਕ ਸਿੰਘ ਇਸ ਮੌਕੇ ਮੁੱਖ ਮਹਿਮਾਨ ਸਨ। ਪ੍ਰਸਿੱਧ ਸਿੱਖ ਵਿਦਵਾਨ, ਪ੍ਰੋ. ਬਲਕਾਰ ਸਿੰਘ ਪਟਿਆਲਾ ਨੇ ਕੁੰਜੀਵਤ ਭਾਸ਼ਣ ਦਿੱਤਾ ਜਦੋਂਕਿ ਕੇਂਦਰ ਦੇ ਡਾਇਰੈਕਟਰ ਪ੍ਰੋ. ਬਲਵੰਤ ਸਿੰਘ ਢਿੱਲੋਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਸੰਬੰਧੀ ਚਾਨਣਾ ਪਾਇਆ। ਡਾ. ਕੁਲਬੀਰ ਸਿੰਘ ਥਿੰਦ, ਕੈਲੀਫ਼ੋਰਨੀਆ ਨੇ ਵਰਕਸ਼ਾਪ ਦੇ ਦੂਜੇ ਸੈਸ਼ਨ ਦੀ ਪ੍ਰਧਾਨਗੀ ਕੀਤੀ।
         ਪ੍ਰੋ. ਬਰਾੜ ਨੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਧਿਐਨ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਇੰਸ ਅਤੇ ਟੈਕਨਾਲੋਜੀ ਦੀ ਸਹਾਇਤਾ ਨਾਲ ਸਿੱਖ ਧਰਮ ਖਾਸ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਖੋਜ ਕਰਨ ਲਈ ਪ੍ਰੇਰਿਤ ਾਜ਼੍ਰਮ। ਪ੍ਰੋ. ਬਰਾੜ ਨੇ ਕਿਹਾ ਕਿ ਧਰਮ ਅਤੇ ਵਿਗਿਆਨ ਇਕ ਦੂਜੇ ਦੇ ਪੂਰਕ ਹਨ ਅਤੇ ਸੱਚਾਈ ਤੇ ਪਹਿਰਾ  ਦਿੰਦੇ ਹਨ। ਉਨ੍ਹਾਂ ਸੈਂਟਰ ਦੀ ਤਰੱਕੀ ਅਤੇ ਪ੍ਰਫੁਲਤਾ ਲਈ ਆਪਣਾ ਗਙੋਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਪ੍ਰੋ. ਬਰਾੜ ਨੇ ਆਏ ਹੋਏ ਮਹਿਮਾਨਾਂ ਨੂੰ  ਯੂਨੀਵਰਸਿਟੀ ਵੱਲੋਂ ਸਨਮਾਨ ਵਜੋਂ ਪੁਸਤਕਾਂ ਦੇ ਸੈਟ ਅਤੇ ਦੁਸ਼ਾਲੇ ਭੇਟ ਕੀਤੇ।
         ਪ੍ਰੋ. ਬਲਕਾਰ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਵਰਤਮਾਨ ਸਮੇਂ ਵਿਚ ਕੰਪਿਊਟਰ ਦੀ ਲੋੜ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕੰਪਿਊਟਰ ਸੰਬੰਧੀ ਆਪਣੇ ਕੁਝ ਨਿੱਜੀ ਤਜ਼ਰਬੇ ਵੀ ਦੱਸੇ। ਉਨ੍ਹਾਂ ਸਿੱਖ ਅਕਾਦਮਿਕਤਾ ਦੀ ਗੱਲ ਕਰਦਿਆਂ ਹੋਇਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਅਕਾਦਮਿਕਤਾ ਦੀ ਧਰੋਹਰ ਦਾ ਦਰਜ਼ਾ ਦਿੱਤਾ। ਡਾ. ਬਲਕਾਰ ਸਿੰਘ ਨੇ ਡਾ. ਕੁਲਬੀਰ ਸਿੰਘ ਥਿੰਦ ਦੇ ਕੰਮ ਨੂੰ ਕੰਪਿਊਟਰ ਦੀ ਟਕਸਾਲ ਦਾ ਨਾਮ ਦਿੱਤਾ ਅਤੇ ਉਨ੍ਹਾਂ ਨੇ ਆਪਣੇ ਸੰਜੀਦਾ ਅਤੇ ਗੰਭੀਰ ਭਾਸ਼ਣ ਵਿਚ ਸਰੋਤਿਆਂ ਨਾਲ ਗੁਰਬਾਣੀ ਅਤੇ ਹੋਰ ਸਾਹਿਤ ਦੇ ਕੰਪਿਊਟਰ ਡਿਜ਼ਟਲਾਈਜੇਸ਼ਨ ਸੰਬੰਧੀ ਕਈ ਦਿਲਚਸਪ ਤੱਥ ਦਰਸਾਏ।ਉਨ੍ਹਾਂ ਨੇ ਅਕਾਦਮਿਕਤਾ ਅਤੇ ਪਰੰਪਰਾਗਤ ਵਿਚ ਸੰਤੁਲਨ ਪ੍ਰਦਾਨ ਕੀਤੇ ਜਾਣ ਦੀ ਗੱਲ ਕੀਤੀ।
         ਡਾ. ਗੁਰਨੇਕ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਟੈਕਨਾਲੋਜੀ ਦੀ ਵਰਤੋਂ ਨਾਲ ਅਧਿਐਨ ਤੇ ਵਿਸ਼ੇਸ਼ ਜੋਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮੁੱਚੀ ਮਾਨਵਤਾ ਦੀ ਅਗਵਾਈ ਕਰਨ ਵਾਲਾ ਕਿਹਾ। ਉਨ੍ਹਾਂ ਡਾ. ਥਿੰਦ ਵੱਲੋਂ ਕੀਤੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ  ਇਸ ਤੋਂ ਇਲਾਵਾ ਉਨ੍ਹਾਂ ਨੇ ਮੂਲ ਅਤੇ ਪੁਰਾਤਨ ਟੈਕਸਟ ਨੂੰ ਸਾਂਭਣ ਲਈ ਪ੍ਰੇਰਿਆ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਨੂੰ ਸਾਰੀ ਦੁਨੀਆਂ ਵਿਚ ਪਹੁੰਚਾਉਣ ਦੀ ਲੋੜ ਤੇ ਜ਼ੋਰ ਦਿੱਤਾ।
         ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਪਣੇ ਭਾਸ਼ਣ ਵਿਚ ਪੁਰਾਤਨ ਧਾਰਮਿਕ ਗ੍ਰੰਥਾਂ ਦੀ ਗੱਲ ਕਰਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੁਰਾਤਨ ਬੀੜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰਬਾਣੀ ਨੂੰ ਕੰਪਿਊਟਰ ਤੇ ਵਰਤੇ ਜਾਣ ਲਈ ਪੂਰੀ ਚੇਤੰਨਤਾ ਅਤੇ ਜ਼ਿੰਮੇਵਾਰੀ ਤੋਂ ਕੰਮ ਲਾਏ ਜਾਣ ਦੀ ਗੱਲ ਕੀਤੀ। ਉਨ੍ਹਾਂ ਨੇ ਸ਼ੁੱਧ ਗੁਰਬਾਣੀ ਪੜ੍ਹਨ ਅਤੇ ਲਿਖਣ ਤੋਂ ਇਲਾਵਾ ਇਸ ਦੀ ਕੰਪਿਊਟਰ ਤੇ ਸ਼ੁੱਧ ਰੂਪ ਵਿਚ ਵਰਤੋਂ ਜਾਣ ਦੀ ਲੋੜ ਤੇ ਵੀ ਜ਼ੋਰ ਦਿੱਤਾ। ਉਨਾਂ੍ਹ ਕਿਹਾ ਕਿ ਗੁਰਬਾਣੀ ਦੀਆਂ ਲਗਾਂ ਮਾਤਰਾਂ ਅਤੇ ਉਚਾਰਨ ਦੀ ਪੂਰੀ ਜਾਣਕਾਰੀ ਅਤੇ ਜ਼ਿੰਮੇਦਾਰੀ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ। ਗੁਰਬਾਣੀ ਦੀ ਨਿਯਮਾਵਲੀ ਦੀ ਗੱਲ ਕਰਦਿਆਂ ਗਿਆਨੀ ਜੀ ਨੇ ਇਸ ਨੂੰ ਸਮਝਣ ਅਤੇ ਵਰਤਣ ਤੇ ਵੀ ਜ਼ੋਰ ਦਿੱਤਾ।
ਇਸ ਤੋਂ ਪਹਿਲਾਂ ਪ੍ਰੋ. ਬਲਵੰਤ ਸਿੰਘ ਢਿੱਲੋਂ ਨੇ ਆਏ ਮਹਿਮਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਸ਼ੇਸ਼ ਕਰਕੇ ਵਰਕਸ਼ਾਪ ਵਿਚ ਬਾਹਰੋਂ ਆਏ ਹੋਏ ਵੱਖ-ਵੱਖ ਇੰਸਟੀਚਿਊਟ/ਕਾਲਜਾਂ ਦੇ ਪ੍ਰਿੰਸੀਪਲ, ਅਧਿਆਪਕਾਂ, ਖੋਜ-ਵਿਦਿਆਰਥੀਆਂ ਅਤੇ ਯੁਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਆਏ ਪ੍ਰੋਫ਼ੈਸਰ ਸਾਹਿਬਾਨ ਅਤੇ ਹੋਰ ਮਹਿਮਾਨਾਂ ਨੂੰ ਜੀ-ਆਇਆਂ ਕਿਹਾ।

Translate »