October 8, 2011 admin

ਪੰਜਾਬ ਦੇ ਉਪ ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਿਰਾਸਤੀ ਪਿੰਡ ਦੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ

ਯੂਨੀਵਰਸਿਟੀ ਵਲੋਂ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਦੀ ਅਗਵਾਈ ਹੇਠ ਸਰਦਾਰ ਬਾਦਲ ਦਾ ਸਵਾਗਤ
ਅੰਮ੍ਰਿਤਸਰ – ਪੰਜਾਬ ਦੇ ਉਪ ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਵਿਰਾਸਤੀ ਪਿੰਡ (ਹੈਰੀਟੇਜ ਵਿਲੇਜ) ਦੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ।
      ਇਸ ਤੋਂ ਪਹਿਲਾਂ, ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ, ਡੀਨ ਅਕਾਦਮਿਕ ਮਾਮਲੇ, ਡਾ. ਰਾਜਿੰਦਰਜੀਤ ਕੌਰ ਪਵਾਰ, ਰਜਿਸਟਰਾਰ, ਡਾ. ਇੰਦਰਜੀਤ ਸਿੰਘ ਅਤੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਸ. ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕੀਤਾ। ਹੋਰਨਾਂ ਤੋਂ ਇਲਾਵਾ, ਇਸ ਮੌਕੇ ਪੰਜਾਬ ਦੇ ਕੈਬਨਿਟ
ਮੰਤਰੀ, ਸ. ਹੀਰਾ ਸਿੰਘ ਗਾਬੜੀਆ, ਮੈਂਬਰ ਪਾਰਲੀਮੈਂਟ, ਸ. ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੀ ਪ੍ਰਿੰਸੀਪਲ ਸਕੱਤਰ, ਮਿਸਜ਼ ਗੀਤਿਕਾ ਕੱਲ੍ਹਾ ਵੀ ਮੌਜੂਦ ਸਨ।
      ਇਹ ਪਿੰਡ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਨੂੰ ਆਉਂਦੀਆਂ ਪੀੜ੍ਹੀਆਂ ਲਈ ਸਾਂਭਣ ਵਾਸਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਨੂੰ ਦਿੱਤੀ 11 ਏਕੜ ਜ਼ਮੀਨ ਉਪਰ 12 ਕਰੋੜ ਰੁਪਏ ਦੀ ਲਗਾਤ ਨਾਲ ਉਸਾਰਿਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੀ ਸਭਿਆਚਾਰਕ ਜਿੰਦੀਆਂ ਜੀਵੰਤ ਝਲਕੀਆਂ ਦੇਖਣ ਨੂੰ ਮਿਲਣਗੀਆਂ। ਇਹ ਪ੍ਰੋਜੈਕਟ 2012 ਤਕ ਪੂਰਾ ਹੋ ਜਾਵੇਗਾ

Translate »