ਐਂਟੋਨੀ ਵੱਲੋਂ ਮੁਹਾਲੀ ਵਿਖੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨਾ ਲਈ ਮੁੱਖ ਮੰਤਰੀ ਦੀ ਸ਼ਲਾਘਾ
ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਸ੍ਰੀ ਏ.ਕੇ. ਐਂਟੋਨੀ ਨੂੰ ਰਾਜ ਵਿੱਚ ਦੋ ਨੈਸ਼ਨਲ ਕੈਡਿਟ ਕਾਰਪਸ (ਐਨ.ਸੀ.ਸੀ. ) ਬਟਾਲੀਅਨਾਂ ਲਈ ਤੁਰੰਤ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ। ਇਨ•ਾਂ ਵਿੱਚੋਂ ਲੜਕਿਆਂ ਦੀ ਬਟਾਲੀਅਨ ਰੂਪਨਗਰ ਵਿਖੇ ਅਤੇ ਲੜਕੀਆਂ ਦੀ ਬਟਾਲੀਅਨ ਮਲੋਟ (ਜ਼ਿਲ•ਾ ਸ੍ਰੀ ਮੁਕਤਸਰ ਸਾਹਿਬ) ਵਿਖੇ ਸਥਾਪਤ ਕੀਤੇ ਜਾਣ ਦੀ ਤਜਵੀਜ਼ ਹੈ।
Îਮੁੱਖ ਮੰਤਰੀ ਨੇ ਅੱਜ ਸ੍ਰੀ ਐਂਟੋਨੀ ਨਾਲ ਨਵੀਂ ਦਿੱਲੀ ਵਿਖੇ ਸਾਊਥ ਬਲਾਕ ਵਿੱਚ ਸਥਿਤ ਕੇਂਦਰੀ ਰੱਖਿਆ ਮੰਤਰਾਲੇ ‘ਚ ਉਨ•ਾਂ ਦੇ ਦਫਤਰ ਵਿੱਚ ਮੁਲਾਕਾਤ ਕੀਤੀ।
ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਬਾਦਲ ਨੇ ਕੇਂਦਰੀ ਰੱਖਿਆ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਰੂਪਨਗਰ ਅਤੇ ਮਲੋਟ ਵਿਖੇ ਕਰੀਬ ਛੇ ਏਕੜ ਵਿੱਚ ਨਵੀਂਆਂ ਉਸਾਰੀਆਂ ਜਾ ਰਹੀਆਂ ਇਮਾਰਤਾਂ ਮੁਕੰਮਲ ਹੋਣ ਦੇ ਨੇੜੇ ਹਨ ਅਤੇ ਇਨ•ਾਂ ਲਈ ਜਲਦ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇਹ ਨੁਕਤਾ ਵੀ ਉਠਾਇਆ ਕਿ ਇਨ•ਾਂ ਦੋਵੇਂ ਐਨ.ਸੀ.ਸੀ. ਬਟਾਲੀਅਨਾਂ ਦੀ ਪ੍ਰਵਾਨਗੀ ਬਾਰੇ ਤਜਵੀਜ਼ ਪਹਿਲਾਂ ਹੀ ਐਡੀਸ਼ਨਲ ਡਾਇਰੈਕਟਰ ਜਨਰਲ ਪੰਜਾਬ ਅਤੇ ਡਾਇਰੈਕਟਰ ਜਨਰਲ ਐਨ.ਸੀ.ਸੀ. ਦੀ ਸਿਫਾਰਸ਼ ਤੋਂ ਬਾਅਦ ਕੇਂਦਰੀ ਰੱਖਿਆ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ।
ਸ. ਬਾਦਲ ਵੱਲੋਂ ਉਠਾਏ ਮੁੱਦਿਆਂ ‘ਤੇ ਸਾਕਾਰਾਤਮਕ ਹੁੰਗਾਰਾ ਭਰਦਿਆਂ ਕੇਂਦਰੀ ਰੱਖਿਆ ਮੰਤਰਾਲੇ ਨੇ ਉਨ•ਾਂ ਨੂੰ ਭਰੋਸਾ ਦਿਵਾਇਆ ਕਿ ਇਸ ਮੁੱਦੇ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਲਈ ਉਹ ਜਲਦ ਹੀ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਨਗੇ।
ਇਸ ਦੌਰਾਨ ਸ੍ਰੀ ਐਂਟੋਨੀ ਨੇ ਮੁੱਖ ਮੰਤਰੀ ਵੱਲੋਂ ਫੌਜੀ ਸਿਖਲਾਈ ਲਈ ਮੁਹਾਲੀ ਵਿਖੇ ਸਥਾਪਤ ਕੀਤੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਰਾਹੀਂ ਰਾਜ ਦੇ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਵਿਲੱਖਣ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਸ੍ਰੀ ਐਂਟੋਨੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਹ ਜਲਦ ਹੀ ਇਸ ਸੰਸਥਾ ਦਾ ਦੌਰਾ ਕਰਨਗੇ ਅਤੇ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਸਿਖਲਾਈ ਲੈ ਰਹੇ ਨੌਜਵਾਨਾਂ ਨਾਲ ਗੱਲਬਾਤ ਵੀ ਕਰਨਗੇ।
ਸ. ਬਾਦਲ ਨਾਲ ਉਨ•ਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਵੀ ਹਾਜ਼ਰ ਸਨ।