ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ ਸਿੰਘ ਬਾਦਲ 10 ਅਕਤੂਬਰ ਨੂੰ ਸੈਨਿਕ ਸਦਨ,ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਉਸਾਰੀ ਦਾ ਭੂਮੀ ਪੂਜਨ ਅਤੇ ਸ਼ੁਭ ਆਗਾਜ਼ ਕਰਨਗੇ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਅੱਜ ਇਥੇ ਡਾਇਰੈਕਟਰ, ਸੈਨਿਕ ਭਲਾਈ ਕਰਨਲ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਲੋੜੀਂਦੇ ਫੰਡ ਮੁਹੱਈਆ ਕਰਵਾ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਸ ਸਦਨ ਦੀ ਉਸਾਰੀ ਨਾਲ ਸਾਬਕਾ ਸੈਨਿਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਇੱਕ ਛੱਤ ਥੱਲੇ ਸਾਰੀਆਂ ਸਹੂਲਤਾਂ ਦੀ ਮੰਗ ਪੂਰੀ ਹੋ ਜਾਵੇਗੀ। ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੇ ਇਸ ਕਾਰਜ ਨੂੰ ਨੇਪਰੇ ਚਾੜਣ ਦਾ ਜੋ ਉਪਰਾਲਾ ਕੀਤਾ ਹੈ ਉਹ ਸਾਬਕਾ ਫੌਜੀਆਂ ਲਈ ਬਹੁਤ ਹੀ ਕਾਰਗਰ ਸਿੱਧ ਹੋਵੇਗਾ।
ਇਥੇ ਜ਼ਿਕਰਯੋਗ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਫੇਜ਼ -10 ਵਿਖ਼ੇ ਬਹੁਤ ਹੀ ਢੁਕਵੀਂ ਜਗ੍ਹਾਂ ਤੇ ਪੌਣੇ ਦੋ ਏਕੜ ਪਲਾਟ ਵਿੱਚ ਸੈਨਿਕ ਸਦਨ ਦੀ ਦੋ ਮੰਜ਼ਲਾ ਬਿਲਡਿੰਗ ਦੀ ਉੋਸਾਰੀ ਤਕਨੀਕੀ ਅਤੇ ਪ੍ਰੈਫਸ਼ਨਲ ਤੌਰ ਤੇ ਕੀਤੀ ਜਾ ਰਹੀ ਹੈ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਵਾਂ ਜ਼ਿਲ੍ਹਾ ਬਣਨ ਤੇ ਸੈਨਿਕ ਸਦਨ ਬਣਾਉਣ ਦੀ ਜ਼ਰੂਰਤ ਮਹਿਸੂਸ ਕੀਤੀ ਗਈ। ਇਸ ਬਿਲਿਡਿੰਗ ਵਿੱਚ ਸਾਬਕਾ ਸੈਨਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਕੇ ਉਨ੍ਹਾਂ ਦੀ ਹਰ ਲੋੜ ਪੂਰੀ ਕਰਨ ਦਾ ਉਪਬੰਧ ਕੀਤਾ ਗਿਆ ਹੈ। ਸੈਨਿਕ ਸਦਨ ਵਿੱਚ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ , ਸੈਨਿਕ ਅਰਾਮ ਘਰ, ਈ.ਸੀ.ਐਚ.ਐਸ ਅਤੇ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਜਿੱਥੇ ਉਨ੍ਹਾਂ ਨੂੰ ਕੰਪਿਊਟਰ ਅਤੇ ਪੀ੍ਰ-ਰਿਕਰੂਟਮੈਂਟ ਟ੍ਰੇਨਿੰਗ ਅਤੇ ਸਿੱਖਿਆਰਥੀਆਂ ਲਈ ਰਿਹਾਇਸ਼ੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਮਾਨਯੋਗ ਮੁੱਖ ਮੰਤਰੀ ਜੇ ਡਾਇਰੈਕਟਰ ਸੈਨਿਕ ਭਲਾਈ ਪੰਜਾਬ ਵੱਲੋਂ ਕੀਤੀ ਜਾ ਰਹੀ ਰਾਜ ਪੱਧਰੀ ਸਾਬਕਾ ਫੌਜੀ ਰੈਲੀ ਦੌਰਾਨ ਸਾਬਕਾ ਫੌਜੀਆਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸੰਬੋਧਨ ਕਰਨਗੇ।
ਇਸ ਮੌਕੇ ਕੈਪਟਨ ਬਲਬੀਰ ਸਿੰਘ ਬਾਠ ਮੰਤਰੀ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਜੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਇਸ ਸਮਾਰੋਹ ਵਿੱਚ ਸਿਵਲ ਅਧਿਕਾਰੀਆਂ ਤੋਂ ਇਲਾਵਾ ਰੱਖਿਆ ਸੇਵਾਵਾਂ ਦੇ ਹਾਈ ਰੈਂਕਿੰਗ ਅਫਸਰ ਵੀ ਸ਼ਮੂਲੀਅਤ ਕਰਨਗੇ।