October 10, 2011 admin

ਬਾਦਲ ਵਲੋਂ ਉਘੇ ਗਜ਼ਲ ਗਾਇਕ ਜਗਜੀਤ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਉਘੇ ਗਜ਼ਲ ਗਾਇਕ ਜਗਜੀਤ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ•ਾਂ ਦਾ ਅੱਜ ਸਵੇਰੇ ਮੁੰਬਈ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ।
ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਜਗਜੀਤ ਸਿੰਘ ਉਚ ਕੋਟੀ ਦੇ ਗਜ਼ਲ ਗਾਇਕ ਹੋਣ ਦੇ ਨਾਲ ਨਾਲ ਇੱਕ ਵਧੀਆ ਇਨਸਾਨ ਸਨ ਜੋ ਕਿ ਅਨੇਕਾਂ ਗੁਣਾਂ ਨਾਲ ਭਰਪੂਰ ਸਨ। ਉਨ•ਾਂ ਦੀ ਸੁਰੀਲੀ ਆਵਾਜ਼ ਕਾਰਨ ਨਾ ਕੇਵਲ ਦੇਸ਼ ਵਿੱਚ ਉਨ•ਾਂ ਦੇ ਲੱਖਾਂ ਪ੍ਰਸੰਸਕ ਸਨ ਸਗੋਂ— ਦੁਨੀਆਂ ਭਰ ਵਿੱਚ ਉਨ•ਾਂ ਦੇ ਪ੍ਰਸੰਸਕ ਸਨ। ਉਨ•ਾਂ ਕਿਹਾ ਕਿ ਜਗਜੀਤ ਸਿੰਘ ਦੀ ਮੌਤ ਨਾਲ ਸੰਗੀਤ ਦੇ ਖੇਤਰ ਵਿੱਚ ਇੱਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਮੁਸ਼ਕਿਲ ਹੈ। ਸ. ਬਾਦਲ ਨੇ ਕਿਹਾ ਕਿ ਸੰਗੀਤ ਦੀ ਦੁਨੀਆਂ ਦੇ ਮਹਾਨ ਸਿਤਾਰੇ ਜਗਜੀਤ ਸਿੰਘ ਵਲੋ— ਛੱਡੀ ਗਈ ਮਹਾਨ ਵਿਰਾਸਤ ਨੂੱੰ ਸਦੀਆਂ ਤੱਕ ਯਾਦ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਦੁਖੀ ਪ੍ਰੀਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Translate »