October 10, 2011 admin

ਬਾਦਲ ਵਲੋ’ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ-  ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਦੀਆਂ ਸਿਖਿਆਵਾਂ ਅਤੇ ਵਿਚਾਰਧਾਰਾ ‘ਤੇ ਚਲਦਿਆਂ ਇੱਕ ਨਰੋਏ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ ਹੈ।
       ਇੱਕ ਸੰਦੇਸ ਵਿੱਚ ਸ. ਬਾਦਲ ਨੇ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਨੇ ਪਹਿਲੇ ਧਾਰਮਿਕ ਅਤੇ ਪਵਿਤਰ ਗ੍ਰੰਥ ‘ਰਮਾਇਣ’ ਰਚਨਾ ਕੀਤੀ ਸੀ ਜਿਸ ਨੇ ਸਮਾਜ ਨੂੰ ਰਮਾਇਣ ਰਾਂਹੀ ਸਮਾਜਿਕ ਕਦਰਾਂ-ਕੀਮਤਾਂ ਵਾਲਾ ਆਦਰਸ਼ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ ਹੈ।
       ਸ੍ਰ ਬਾਦਲ ਨੇ ਲੋਕਾਂ ਨੂੰ ਇਹ  ਪਵਿੱਤਰ ਉਤਸਵ ਜਾਤਪਾਤ, ਨਸਲ, ਰੰਗ ਅਤੇ ਭੇਦਭਾਵ ਤੋ’ ਉਪਰ ਉਠ ਕੇ ਮਨਾਉਣ ਦੀ ਅਪੀਲ ਕੀਤੀ।

Translate »