ਚੰਡੀਗੜ-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ‘ਤੇ ਵਧਾਈ ਦਿੱਤੀ ਹੈ ਅਤੇ ਉਨ•ਾਂ ਦੀਆਂ ਸਿਖਿਆਵਾਂ ਤੇ ਚੱਲਣ ਦਾ ਸੱਦਾ ਦਿੱਤਾ ਹੈ।
ਅੱਜ ਇਥੇ ਇਕ ਸੰਦੇਸ਼ ਵਿਚ ਸ. ਬਾਦਲ ਨੇ ਕਿਹਾ ਕਿ ਮਹਾਂਰਿਸ਼ੀ ਵਾਲਮੀਕੀ ਜੀ ਨੇ ਦੁਨਿਆ ਦੇ ਮਹਾਨ ਗ੍ਰੰਥ ਰਮਾਇਣ ਦੀ ਰਚਨਾ ਕੀਤੀ ਜਿਸ ਵਿਚ ਲੋਕਾਂ ਨੂੰ ਕਦਰਾਂ ਕੀਮਤਾਂ ਵਾਲਾ ਆਦਰਸ਼ ਜੀਵਨ ਜਿਊਣ ਦਾ ਸੱਦਾ ਦਿੱਤਾ। ਉਨ•ਾਂ ਨੇ ਭਗਵਾਨ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਨੂੰ ਜਾਤ-ਪਾਤ, ਰੰਗ, ਨਸਲ ਅਤੇ ਭੇਦਭਾਵ ਤੋਂ ਉਪਰ ਉਠ ਕੇ ਮਨਾਉਣ ਦੀ ਅਪੀਲ ਕੀਤੀ।