October 10, 2011 admin

ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਵੈਬਸਾਈਟਾਂ ‘ਤੇ ਪਾਇਆ ਜਾਵੇਗਾ ਚਾਈਲਡ ਲਾਈਨ ਸੁਵਿਧਾ ਦਾ ਵੇਰਵਾ : ਗਰਗ

ਪਟਿਆਲਾ –  ਬੇਬਸ, ਬੇਸਹਾਰਾ ਅਤੇ ਮੁਸ਼ਕਿਲ ਵਿੱਚ ਫਸੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮਦਦ ਲਈ ਕਾਰਜਸ਼ੀਲ ਚਾਈਲਡ ਲਾਈਨ ਸਲਾਹਕਾਰ ਬੋਰਡ ਦੀ ਮੀਟਿੰਗ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਵਿਕਾਸ ਗਰਗ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਸ਼੍ਰੀ ਗਰਗ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਬੱਚਿਆਂ ਦੀ ਸਹਾਇਤਾ ਲਈ ਮੁਹੱਈਆ ਕਰਵਾਈ ਗਈ ਐਮਰਜੈਂਸੀ ਮੁਫਤ ਫੋਨ ਸੇਵਾ 1098 ਨਾਲ ਪੀੜਤ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਸ਼ੋਸ਼ਣ ਜਿਹੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲੀ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿਨ ਰਾਤ ਦੀ ਇਸ ਮੁਫਤ ਫੋਨ ਸੇਵਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿਭਾਗਾਂ ਦੀਆਂ ਵੈਬਸਾਈਟਾਂ ‘ਤੇ ਇਸ ਸੇਵਾ ਦਾ ਵੇਰਵਾ ਪਾਇਆ ਜਾਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਸੇਵਾ ਬਾਰੇ ਮੁਢਲੀ ਜਾਣਕਾਰੀ ਦੇਣ ਲਈ ਪੋਸਟਰ ਲਗਵਾਏ ਜਾਣਗੇ ।

         à¨¡à¨¿à¨ªà¨Ÿà©€ ਕਮਿਸ਼ਨਰ ਸ਼੍ਰੀ ਗਰਗ ਨੇ ਕਿਹਾ ਕਿ ਬੱਚੇ ਤਰਸ ਦਾ ਪਾਤਰ ਨਹੀਂ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਦਿਵਾਉਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ ਬਣਦਾ ਹੈ । ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਚਾਈਲਡ ਲਾਈਨ ਸੁਵਿਧਾ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਢਾਬਿਆਂ, ਰੇਹੜੀਆਂ, ਘਰਾਂ, ਹੋਟਲਾਂ ਆਦਿ ਵਿੱਚ ਕਿਸੇ ਘਰੇਲੂ ਮਜ਼ਬੂਰੀ ਕਾਰਨ ਜਾਂ ਧੱਕੇਸ਼ਾਹੀ ਕਾਰਨ ਕੰਮ ਕਰਨ ਵਾਲੇ ਨਾਬਾਲਿਗਾਂ ਦੀ ਮਦਦ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਉਥੇ ਹੀ ਚਾਈਲਡ ਲਾਈਨ ਵੱਲੋਂ ਇਨ੍ਹਾਂ ਲੋੜਵੰਦਾਂ ਨੂੰ ਮਜ਼ਦੂਰੀ ਕਰਨ ਤੋਂ ਹਟਾ ਕੇ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਦੱਸਣ, ਸਿੱਖਿਆ ਦੇਣ, ਸਿਹਤ ਬਾਰੇ ਜਾਗਰੂਕ ਕਰਨ ਅਤੇ ਸੁਰੱਖਿਆ ਪ੍ਰਦਾਨ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ । ਮੀਟਿੰਗ ਦੌਰਾਨ ਸ਼੍ਰੀ ਗਰਗ ਨੇ ਪੂਰਨ ਵਿਸ਼ਵਾਸ਼ ਦਿਵਾਇਆ ਕਿ ਪਟਿਆਲਾ ਸ਼ਹਿਰ ਅਤੇ ਸਮੁੱਚੇ ਜ਼ਿਲ੍ਹੇ ਵਿੱਚ ਜਿਥੇ ਵੀ ਛੋਟੇ ਬੱਚਿਆਂ ਕੋਲੋਂ ਮਜ਼ਦੂਰੀ ਕਰਵਾਈ ਜਾ ਰਹੀ ਹੈ ਉਥੇ ਲੇਬਰ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਚਾਈਲਡ ਲਾਈਨ ਸੇਵਾ ਦੇ ਪ੍ਰਬੰਧਕਾਂ ਨੂੰ ਸਹਿਯੋਗ ਦਿੰਦੇ ਹੋਏ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ ।

         à¨‡à¨¸ ਮੌਕੇ ਚਾਈਲਡ ਲਾਈਨ ਸੁਵਿਧਾ ਦੇ ਡਾਇਰੈਕਟਰ ਡਾ. ਐਨ.ਐਸ. ਸੋਢੀ ਨੇ ਕਿਹਾ ਕਿ ਚਾਈਲਡ ਲਾਈਨ ਟੀਮ ਨੇ ਪਟਿਆਲਾ ਸ਼ਹਿਰ ਵਿੱਚ ਅਜਿਹੇ 51 ਬੱਚਿਆਂ ਦੀ ਸ਼ਨਾਖਤ ਕੀਤੀ ਹੈ ਜਿਹੜੇ ਕਿਸੇ ਨਾ ਕਿਸੇ ਕਾਰਨ ਬਾਲ ਮਜ਼ਦੂਰੀ ਕਰਨ ਨੂੰ ਮਜ਼ਬੂਰ ਹਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਨਾਲ ਜਲਦੀ ਹੀ ਇਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਇਸ ਬਾਰੇ ਜਾਗਰੂਕ ਕਰਵਾ ਕੇ ਇਨ੍ਹਾਂ ਬੱਚਿਆਂ ਨੂੰ ਮਜ਼ਦੂਰੀ ਕਰਨ ਤੋਂ ਹਟਾ ਲਿਆ ਜਾਵੇਗਾ ਅਤੇ ਇਹ ਵੀ ਹੋਰਨਾਂ ਬੱਚਿਆਂ ਵਾਂਗ ਸਿੱਖਿਆ ਪ੍ਰਾਪਤ ਕਰ ਸਕਣਗੇ । ਇਸ ਮੌਕੇ ਪ੍ਰੋਜੈਕਟ ਇੰਚਾਰਜ ਸ਼੍ਰੀਮਤੀ ਸਰਬਜੀਤ ਕੌਰ ਸੰਧੂ, ਸਹਾਇਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਨਾਜਰ ਸਿੰਘ, ਸਹਾਇਕ ਜ਼ਿਲ੍ਹਾ ਅਟਾਰਨੀ ਸ਼੍ਰੀ ਤੇਜਿੰਦਰ ਸਿੰਘ ਬੱਲ, ਰਾਜੀਵ ਗਾਂਧੀ ਯੂਨੀਵਰਸਿਟੀ ਆਫ ਲਾਅ ਤੋਂ ਸ਼੍ਰੀਮਤੀ ਅਭਿਨੰਦਨ ਬਾਸੀ, ਸਹਾਇਕ ਲੇਬਰ ਕਮਿਸ਼ਨਰ ਸ਼੍ਰੀ ਸ਼ਾਮ ਲਾਲ, ਐਸ.ਪੀ ਸ਼੍ਰੀ ਗੁਰਦੀਪ ਸਿੰਘ ਪੰਨੂ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਜੀਤ ਕੌਰ ਅਰਨੇਜਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।

 

Translate »