October 10, 2011 admin

ਡਿਪਟੀ ਕਮਿਸ਼ਨਰ ਨੇ ਸਰਵ ਸਿੱਖਿਆ ਅਭਿਆਨ ਤਹਿਤ ਸਰਕਾਰੀ ਸਕੂਲਾਂ ਲਈ ਕਰੀਬ ਇੱਕ ਕਰੋੜ 80 ਲੱਖ ਰੁਪਏ ਦੀਆਂ ਗ੍ਰਾਟਾਂ ਵੰਡੀਆਂ

ਪਟਿਆਲਾ – ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਹਲਕਾ ਸਨੌਰ, ਨਾਭਾ ਅਤੇ ਪਟਿਆਲਾ ਸ਼ਹਿਰੀ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਕਮਰੇ ਬਣਾਉਣ ਅਤੇ ਮੁਰੰਮਤ ਲਈ ਵੱਖ-ਵੱਖ ਪਸਵਕ ਕਮੇਟੀਆਂ ਦੇ ਚੇਅਰਮੈਨਾਂ ਅਤੇ ਸਕੱਤਰਾਂ ਨੂੰ ਸਰਵ ਸਿੱਖਿਆ ਅਭਿਆਨ ਤਹਿਤ 1 ਕਰੋੜ 80 ਲੱਖ 10 ਹਜ਼ਾਰ ਰੁਪਏ ਦੀਆਂ ਗ੍ਰਾਟਾਂ ਸਰਵ ਸਿੱਖਿਆ ਅਭਿਆਨ ਦੇ ਜ਼ਿਲ੍ਹਾ ਪ੍ਰੋਜੈਕਟ ਡਾਇਰੈਕਟਰ ਦੇ ਦਫਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੰਡੀਆਂ। ਉਨ੍ਹਾਂ ਦੱਸਿਆ ਕਿ ਇਹਨਾਂ ਗ੍ਰਾਟਾਂ ਵਿੱਚੋਂ ਹਲਕਾ ਸਨੌਰ ਦੇ ਸਰਕਾਰੀ ਸਕੂਲ ਲਈ 96 ਲੱਖ 35 ਹਜ਼ਾਰ, ਹਲਕਾ ਨਾਭਾ ਦੇ ਸਕੂਲਾਂ ਲਈ 52 ਲੱਖ 20 ਹਜ਼ਾਰ ਅਤੇ ਪਟਿਆਲਾ ਸ਼ਹਿਰੀ ਹਲਕੇ ਦੇ ਸਕੂਲਾਂ ਲਈ 31 ਲੱਖ 55 ਹਜ਼ਾਰ ਰੁਪਏ ਦਿੱਤੇ ਗਏ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਪਸਵਕ ਕਮੇਟੀਆਂ ਦੇ ਚੇਅਰਮੈਨਾਂ ਤੇ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਗ੍ਰਾਟਾਂ ਨੂੰ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਵਾਲੇ ਕੰਮਾਂ ਲਈ ਨਿੱਜੀ ਦਿਲਚਸਪੀ ਲੈ ਕੇ ਤੁਰੰਤ ਖਰਚ ਕਰਨ ਅਤੇ ਇਹਨਾਂ ਦੇ ਵਰਤੋਂ ਸਰਟੀਫਿਕੇਟ ਡੀ.ਸੀ. ਦਫਤਰ ਵਿਖੇ ਭੇਜਣ।

         à¨‡à¨¸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਬਲਬੀਰ ਕੌਰ ਵੱਲੋਂ ਸਰਵ ਸਿੱਖਿਆ ਅਭਿਆਨ ਤਹਿਤ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਬਕ ਚਾਨਣਾ ਪਾਇਆ । ਉਪ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸ: ਜਰਨੈਲ ਸਿੰਘ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਪਤਵੰਤਿਆਂ ਨੂੰ ਜੀ ਆਇਆਂ ਕਿਹਾ ਅਤੇ ਜ਼ਿਲ੍ਹਾ ਪ੍ਰੋਜੈਕਟ ਕੁਆਰਡੀਨੇਟਰ ਸ੍ਰ: ਅਮਰ ਸਿੰਘ ਨੇ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਸਾਬਕਾ ਮੰਤਰੀ ਸ੍ਰ: ਸੁਰਜੀਤ ਸਿੰਘ ਕੋਹਲੀ, ਸੀਨੀਅਰ ਅਕਾਲੀ ਆਗੂ ਸ੍ਰ: ਮੱਖਣ ਸਿੰਘ ਲਾਲਕਾ, ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਸ੍ਰ: ਗੁਰਦਿਆਲ ਇੰਦਰ ਸਿੰਘ ਬਿੱਲੂ, ਬਲਾਕ ਸੰਮਤੀ ਨਾਭਾ ਦੇ ਚੇਅਰਮੈਨ ਸ੍ਰ: ਗੁਰਦਰਸ਼ਨ ਸਿੰਘ ਘਮਰੌਦਾ, ਸਾਬਕਾ ਵਿਧਾਇਕ ਸ੍ਰ: ਬਲਵੰਤ ਸਿੰਘ ਸ਼ਾਹਪੁਰ, ਘੱਟ ਗਿਣਤੀ ਦਲਿੱਤ ਫਰੰਟ ਪੰਜਾਬ ਦੇ ਜਨਰਲ ਸਕੱਤਰ ਸ੍ਰ: ਜੋਗਿੰਦਰ ਸਿੰਘ ਪੰਛੀ, ਨਾਭਾ ਦੇ ਕੌਸਲਰ ਸ੍ਰ: ਗੁਰਬਖਸ਼ੀਸ਼ ਸਿੰਘ ਭੱਟੀ, ਇੰਦਰਜੀਤ ਸਿੰਘ ਖਰੌਡ, ਅਕਾਲੀ ਆਗੂ ਸ਼੍ਰੀ ਅੰਬੂ ਰਾਮ, ਸ਼੍ਰੀ ਰਾਜੀਵ ਗੁਪਤਾ, ਸ਼੍ਰੀ ਰਵਿੰਦਰ ਸਿੰਘ ਅਤੇ ਸਰਵ ਸਿੱਖਿਆ ਅਭਿਆਨ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।  à¨¸à¨®à¨¾à¨—ਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀ ਰਵਿੰਦਰ ਰਵੀ ਵੱਲੋਂ ਨਿਭਾਈ ਗਈ।

Translate »