October 10, 2011 admin

ਪ੍ਰਕਾਸ਼-ਪੁਰਬ ਮੌਕੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ

  ਅੰਮ੍ਰਿਤਸਰ – ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਸਾਲ (2010) ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਖੇਤਰ ‘ਚ ਅਹਿਮ ਯੋਗਦਾਨ ਪਾਉਣ ਵਾਲੀ ਕਿਸੇ ਸ਼ਖਸ਼ੀਅਤ ਨੂੰ ਸਨਮਾਨਤ ਕੀਤੇ ਜਾਣ ਲਈ ਕੀਤੇ ਫੈਸਲੇ ਅਨੁਸਾਰ ਇਸ ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜੇ ਦੀਵਾਨ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ‘ਗੁਰਮਤਿ ਸੰਗੀਤ ਚੇਅਰ-ਗੁਰਮਤਿ ਸੰਗੀਤ ਵਿਭਾਗ’ ਦੇ ਬਾਨੀ ਪ੍ਰੋਫੈਸਰ ਤੇ ਮੁਖੀ ਡਾ. ਗੁਰਨਾਮ ਸਿੰਘ ਨੂੰ ਨਕਦ ਰਾਸ਼ੀ, ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ।
   à¨‡à¨¸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਗੁਰਮਤਿ ਸੰਗੀਤ ਦੀ ਪੁਨਰ ਸੁਰਜੀਤੀ ਵਿਚ ਗੁਰਮਤਿ ਸੰਗੀਤਾਚਾਰੀਆ ਡਾ. ਗੁਰਨਾਮ ਸਿੰਘ ਦਾ ਪ੍ਰਮੁਖ ਯੋਗਦਾਨ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨ 31 ਮੁੱਖ ਰਾਗਾਂ ਤੇ 31 ਰਾਗ ਪ੍ਰਕਾਰਾਂ ਦੇ ਗਾਇਨ ਦੀ ਮੁਕੰਮਲ ਰਿਕਾਰਡਿੰਗ ਅਤੇ ਇਸ ਕਾਰਜ ਨੂੰ ਮਿਊਜਿਕ ਨੋਟੇਸ਼ਨਜ਼ ਦੇ ਰੂਪ ਵਿਚ ਸੰਕਲਤ ਕਰਨ ਦਾ ਮਾਣ ਵੀ ਡਾ. ਗੁਰਨਾਮ ਸਿੰਘ ਨੂੰ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਖੇ ‘ਗੁਰਮਤਿ ਸੰਗੀਤ ਚੇਅਰ – ਗੁਰਮਤਿ ਸੰਗੀਤ ਵਿਭਾਗ’ ਦੇ ਬਾਨੀ ਪ੍ਰੋਫੈਸਰ ਤੇ ਮੁਖੀ ਡਾ. ਗੁਰਨਾਮ ਸਿੰਘ ਨੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਪੱਧਰ ‘ਤੇ ਗੁਰਮਤਿ ਸੰਗੀਤ ਨੂੰ ਅਕਾਦਮਿਕ ਵਿਸ਼ੇ ਵਜੋਂ ਲਾਗੂ ਕਰਨ ਲਈ ਵੱਡਾ ਯੋਗਦਾਨ ਪਾਇਆ ਹੈ। ਦੇਸ਼ ਵਿਦੇਸ਼ ਦੀਆਂ ਯੂਨੀਵਰਸਿਟੀਆਂ ਵਿਚ ਬਤੌਰ ਪ੍ਰੋਫੈਸਰ ਗੁਰਮਤਿ ਸੰਗੀਤ ਦੇ ਅਧਿਆਪਨ ਤੋਂ ਇਲਾਵਾ ਆਪ ਨੇ ਸੰਗੀਤ ਦੇ ਖੇਤਰ ਵਿਚ 14 ਪੁਸਤਕਾਂ, 75 ਖੋਜ ਪੱਤਰ, 47 ਸੰਪਾਦਤ ਪੁਸਤਕਾਂ ਤੋਂ ਇਲਾਵਾ ਵੀਡਿਓ ਲੈਕਚਰ, ਆਡਿਓ ਕੈਸਟਾਂ ਆਦਿ ਵੀ ਰਿਕਾਰਡ ਕਰਵਾਈਆਂ ਹਨ। ਵਿਸ਼ਵ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਮਿਲੇ ਸਨਮਾਨਾਂ ਤੋਂ ਇਲਾਵਾ ਡਾ. ਗੁਰਨਾਮ ਸਿੰਘ ਨੂੰ ਪੰਜਾਬ ਸਰਕਾਰ ਦੁਆਰਾ 2001 ਵਿਚ ‘ਸ਼੍ਰੋਮਣੀ ਰਾਗੀ’ ਅਤੇ 2010 ਵਿਚ ਸਟੇਟ ਐਵਾਰਡ ਨਾਲ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਡਾ. ਗੁਰਨਾਮ ਸਿੰਘ ਜੀ ਪਾਸੋਂ ਵੱਡੀ ਗਿਣਤੀ ‘ਚ ਵਿਦਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਸੰਗੀਤ ਤੇ ਗੁਰਮਤਿ ਸੰਗੀਤ ਦੇ ਪ੍ਰੋਫੈਸਰਾਂ ਵਜੋਂ ਵੱਖ-ਵੱਖ ਸੰਸਥਾਵਾਂ ਤੇ ਸੇਵਾ ਨਿਭਾ ਕੇ ਆਪਣੇ ਜੀਵਨ ਨਿਰਬਾਹ ਦੇ ਨਾਲ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਨਿਗਰਾਨੀ ਵਿਚ 13 ਖੋਜਾਰਥੀ ਪੀ-ਐਚ.ਡੀ. ਕਰ ਚੁਕੇ ਹਨ ਅਤੇ 8 ਖੋਜਾਰਥੀ ਪੀ-ਐਚ.ਡੀ. ਕਰ ਰਹੇ ਹਨ। ਉਨ੍ਹਾਂ ਨੇ ਸਮੇਂ ਦੇ ਹਾਣੀ ਬਣਦਿਆਂ ਪੰਜਾਬੀ ਯੂਨੀਵਰਸਿਟੀ ਵਿਖੇ ਗੁਰਮਤਿ ਸੰਗੀਤ ਚੇਅਰ, ਗੁਰਮਤਿ ਸੰਗੀਤ ਵਿਭਾਗ, ਸੰਤ ਸੁੱਚਾ ਸਿੰਘ ਆਰਕਾਈਵਜ਼ ਆਫ ਮਿਊਜ਼ਿਕ, ਭਾਈ ਰਣਧੀਰ ਸਿੰਘ ਆਨ-ਲਾਈਨ ਗੁਰਮਤਿ ਸੰਗੀਤ ਲਾਇਬਰੇਰੀ ਅਤੇ ਗੁਰਮਤਿ ਸੰਗੀਤ ਭਵਨ ਦੀ ਸਥਾਪਨਾ ਕਰਵਾਉਣ ਦਾ ਸ਼ਾਨਦਾਰ ਉਪਰਾਲਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਹਿਯੋਗ ਕਰਦਿਆਂ ਤੰਤੀ ਸਾਜ਼ਾਂ ਦੀ ਪੁਨਰ ਸੁਰਜੀਤੀ ਵਿਚ ਆਪ ਦੀ ਮੂਹਰੀ ਭੂਮਿਕਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਡਾ. ਗੁਰਨਾਮ ਸਿੰਘ ਜੀ ਨੂੰ ਗੁਰਮਤਿ ਸੰਗੀਤ ਤੇ ਸ਼ਬਦ ਕੀਰਤਨ ਦੇ ਖੇਤਰ ‘ਚ ਪਾਏ ਵਿਸ਼ੇਸ਼ ਯੋਗਦਾਨ ਸਦਕਾ ਸਨਮਾਨ ਕਰਦਿਆਂ ਮਾਣ ਮਹਿਸੂਸ ਕਰਦੀ ਹੈ।
   à¨‡à¨¸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਮੱਲ੍ਹ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਰਾਜਿੰਦਰ ਸਿੰਘ ਮਹਿਤਾ, ਸ. ਗੁਰਿੰਦਰਪਾਲ ਸਿੰਘ ਗੋਰਾ (ਕਾਦੀਆਂ) ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਐਡੀ. ਸਕੱਤਰ ਸ. ਮਨਜੀਤ ਸਿੰਘ ਤੇ ਸ. ਦਲਜੀਤ ਸਿੰਘ ਬੇਦੀ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾ, ਡਾਇਰੈਕਟਰ ਸ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਐਡੀ. ਮੈਨੇਜਰ ਸ. ਸੁਖਦੇਵ ਸਿੰਘ ਤੇ ਸ. ਬਲਦੇਵ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ ਤੋਂ ਇਲਾਵਾ ਭਾਰੀ ਗਿਣਤੀ ‘ਚ ਸੰਗਤਾਂ ਮੌਜੂਦ ਸਨ।
   à¨‡à¨¸ ਮੌਕੇ ਡਾ. ਗੁਰਨਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਤੋਂ ਮਿਲੇ ਮਾਣ-ਸਨਮਾਨ ਲਈ ਧੰਨਵਾਦ ਕਰਨ ਉਪਰੰਤ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Translate »