October 10, 2011 admin

ਜ਼ਿਲ੍ਹਾ ਬਰਨਾਲਾ ਵਿੱਚ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਜ਼ਿਲ੍ਹਾ ਮਜਿਸਟਰੇਟ ਵੱਲੋਂ ਧਾਰਾ 144 ਤਹਿਤ ਪਾਬੰਧੀਆਂ ਲਾਗੂ

ਬਰਨਾਲਾ, – ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮਜਿਸਟਰੇਟ ਬਰਨਾਲਾ ਸ੍ਰੀ ਪਰਮਜੀਤ ਸਿੰਘ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖੇ ਚਲਾਉਣ `ਤੇ ਪੂਰਨ ਤੌਰ `ਤੇ ਪਾਬੰਧੀ ਲਗਾ ਦਿੱਤੀ ਹੈ। ਇਹ ਪਾਬੰਧੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ `ਤੇ ਲਾਗੂ ਨਹੀਂ ਹੋਵੇਗੀ।
ਜ਼ਿਲ੍ਹਾ ਮਜਿਸਟਰੇਟ ਵੱਲੋਂ ਜਾਰੀ ਮਨਾਹੀ ਦੇ ਹੁਕਮਾਂ ਵਿੱਚ ਕਿਸੇ ਵੀ ਥਾਂ `ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ, ਐਡਰੈਸ ਸਿਸਟਮ ਆਦਿ ਦੀ ਅਵਾਜ਼ ਦੀ ਸੀਮਾ ਸਥਾਨ ਦੇ ਅਨੁਸਾਰ 10 ਡੀ|ਬੀ| (ਏ) ਅਤੇ 75 ਡੀ|ਬੀ| (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਅਵਾਜ਼ ਪੈਦਾ ਵਾਲੇ ਯੰਤਰ (ਕੇਵਲ ਜਨ-ਹਿੱਤ ਜਾਂ ਹੰਗਾਮੀ ਹਾਲਤ ਨੂੰ ਛੱਡ ਕੇ) ਵਜਾਉਣ ਦੀ ਮਨਾਹੀ ਵੀ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰੈਸ਼ਰ ਹੌਰਨ ਅਤੇ ਹੋਰ ਅਜਿਹੇ ਵੱਧ ਅਵਾਜ਼ ਪੈਦਾ ਕਰਨ ਵਾਲੇ ਯੰਤਰ ਵਜਾਉਣ `ਤੇ ਵੀ ਪੂਰਨ ਪਾਬੰਧੀ ਲਗਾਈ ਗਈ ਹੈ ਅਤੇ ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੇ ਹੌਰਨ ਨੂੰ ਵਜਾਉਣ `ਤੇ ਪਾਬੰਧੀ ਆਇਦ ਕੀਤੀ ਗਈ ਹੈ।
ਮਨਾਹੀ ਦੇ ਇਹ ਹੁਕਮ 7 ਅਕਤੂਬਰ ਤੋਂ 6 ਦਸੰਬਰ 2011 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮਜਿਸਟਰੇਟ ਨੇ ਇਸ ਸਬੰਧੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਨਾਹੀ ਦੇ ਇਹਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਜ਼ਿਲ੍ਹਾ ਮਜਿਸਟਰੇਟ ਵੱਲੋਂ ਇਸ ਸਬੰਧੀ ਐੱਸ| ਐੱਸ| ਪੀ| ਬਰਨਾਲਾ ਨੂੰ ਵੀ ਲਿਖਿਆ ਗਿਆ ਹੈ ਕਿ ਇਹਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

Translate »