October 11, 2011 admin

ਭਾਰਤ ਵੱਲੋਂ ਜਰਮਨੀ ਵਿੱਚ ਲੱਗੇ ਖੁਰਾਕ ਮੇਲੇ ਵਿੱਚ ਸ਼ਮੂਲੀਅਤ

ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ: ਡੀ.ਜੀ.ਪੀ.
*ਰਾਜ ਭਰ ਵਿੱਚ 300 ਤੋਂ ਵਧੇਰੇ ਸਾਂਝ ਕੇਂਦਰ ਸਥਾਪਤ ਹੋਣਗੇ-ਉਪ ਮੁੱਖ ਮੰਤਰੀ ਵੱਲੋਂ ਰਸਮੀ ਉਦਘਾਟਨ 17 ਨੂੰ
* ਵੱਖ-ਵੱਖ ਮਾਮਲਿਆਂ ਦੇ ਭਗੌੜਿਆਂ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਅਰੰਭੀ
ਪਟਿਆਲਾ- ”ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਪੂਰੀ ਨਿਰਪੱਖਤਾ ਤੇ ਅਮਨ ਪੂਰਵਕ ਕਰਵਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।” ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਪੁਲਿਸ ਦੇ ਮੁਖੀ ਸ਼੍ਰੀ ਅਨਿਲ ਕੌਸ਼ਿਕ ਨੇ ਪਟਿਆਲਾ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਪਟਿਆਲਾ ਵਿਖੇ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਲਈ ਸਦਰ ਪੁਲਿਸ ਸਟੇਸ਼ਨ ਦੇ ਨੇੜੇ ਬਣਾਏ ਗਏ ‘ਸਾਂਝ ਕੇਂਦਰ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ਼੍ਰੀ ਕੌਸ਼ਿਕ ਨੇ ਕਿਹਾ ਕਿ ਪੰਜਾਬ ਦਾ ਇਹ ਇਤਿਹਾਸ ਰਿਹਾ ਹੈ ਕਿ ਇੱਥੇ ਹਮੇਸ਼ਾਂ ਚੋਣਾਂ ਸ਼ਾਂਤੀ ਨਾਲ ਨੇਪਰੇ ਚੜੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਦੀ ਪੁਲਿਸ ਥਾਣਿਆਂ ਵਿੱਚ ਖੱਜਲ-ਖੁਆਰੀ ਨੂੰ ਰੋਕਣ, ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਅਤੇ ਪੁਲਿਸ ਤੇ ਲੋਕਾਂ ਵਿੱਚ ਸਾਂਝ ਨੂੰ ਵਧਾਉਣ ਲਈ ਪੰਜਾਬ ਪੁਲਿਸ ਵੱਲੋਂ ਪੂਰੇ ਰਾਜ ਭਰ ਵਿੱਚ 300 ਤੋਂ ਵੱਧ ‘ਸਾਂਝ ਕੇਂਦਰ’ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਦਾ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ 17 ਅਕਤੂਬਰ ਨੂੰ ਰਸਮੀ ਤੌਰ ‘ਤੇ ਉਦਘਾਟਨ ਕਰਨਗੇ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਦੇ ਸਾਰੇ ਪੁਲਿਸ ਸਟੇਸ਼ਨ ਇਹਨਾਂ ਸਾਂਝ ਕੇਂਦਰਾਂ ਨਾਲ ਆਨ ਲਾਈਨ ਹੋਣਗੇ ਅਤੇ ਰਾਜ ਦਾ ਕੋਈ ਵੀ ਨਾਗਰਿਕ ਕਿਤੋਂ ਵੀ ਪੁਲਿਸ ਮਾਮਲਿਆਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਮੁਫ਼ਤ ਹਾਸਲ ਕਰ ਸਕੇਗਾ। ਉਹਨਾਂ ਕਿਹਾ ਕਿ ਰਾਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਨਸ਼ਿਆਂ ਦੇ ਖਾਤਮੇ ਤੱਕ ਇਹ ਮੁਹਿੰਮ ਜਾਰੀ ਰਹੇਗੀ।

         ਡੀ.ਜੀ.ਪੀ. ਸ਼੍ਰੀ ਕੌਸ਼ਿਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸੂਚਨਾ ਤਕਨਾਲੌਜੀ ਦੇ ਆਧੁਨਿਕ ਸਾਧਨਾਂ ਅਤੇ ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਦੇ ਭਗੌੜਿਆਂ ਨੂੰ ਕਾਬੂ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ ਅਤੇ ਨਜਾਇਜ਼ ਅਸਲੇ ਨੂੰ ਫੜਨ ਲਈ ਵੀ ਵਿਸ਼ੇਸ਼ ਕਦਮ ਉਠਾਏ ਜਾ ਰਹੇ ਹਨ। ਰਾਜਸੀ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਕੌਸ਼ਿਕ ਨੇ ਕਿਹਾ ਕਿ ਰਾਜਸੀ ਆਗੂਆਂ ਦੀ ਸੁਰੱਖਿਆ ਲਈ ਸੇਵਾ ਮੁਕਤ ਫੌਜੀਆਂ ਦੀਆਂ ਸੇਵਾਵਾਂ ਲੈਣ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪੁਲਿਸ ਵਿਭਾਗ ਵਿੱਚ ਤਰੱਕੀਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਤਰੱਕੀਆਂ ਨਿਰੋਲ ਮੈਰਿਟ ਦੇ ਅਧਾਰ ‘ਤੇ ਅਤੇ ਨਿਯਮਾਂ ਅਨੁਸਾਰ ਹੀ ਕੀਤੀਆਂ ਜਾ ਰਹੀਆਂ ਹਨ। ਡੀ.ਜੀ.ਪੀ. ਨੇ ਕਿਹਾ ਕਿ ਆਮ ਲੋਕਾਂ ਦੇ ਮਨਾਂ ਵਿੱਚੋਂ ਪੁਲਿਸ ਦਾ ਭੈਅ ਖ਼ਤਮ ਕਰਨ ਲਈ ਸਾਂਝ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਕੇਂਦਰ ਥਾਣਿਆਂ ਤੋਂ ਵੱਖਰੀਆਂ ਇਮਾਰਤਾਂ ਵਿੱਚ ਬਣਾਏ ਗਏ ਹਨ ਜਿੱਥੇ ਇੱਕ-ਇੱਕ ਐਨ.ਜੀ.ਓ-ਕਮ-ਕਮਿਊਨਿਟੀ ਅਫੇਅਰਜ਼ ਅਧਿਕਾਰੀ, ਇੱਕ ਰਿਸ਼ੈਪਸਨਿਸਟ ਅਤੇ ਕੰਪਿਊਟਰ ਅਪ੍ਰੇਟਰ ਲੋਕਾਂ ਨੂੰ ਸੂਚਨਾ ਮੁਹੱਈਆ ਕਰਵਾਉਣਗੇ ਅਤੇ ਸਾਂਝ ਕੇਂਦਰਾਂ ਵਿੱਚ ਲੋਕਾਂ ਦੇ ਬੈਠਣ ਅਤੇ ਮਨੋਰੰਜਨ ਲਈ ਵਧੀਆ ਪ੍ਰਬੰਧ ਕੀਤਾ ਗਿਆ ਹੈ। ਸ਼੍ਰੀ ਕੌਸ਼ਿਕ ਨੇ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ ਲੋਕ ਇਤਰਾਜ਼ਹੀਣਤਾ ਸਰਟੀਫਿਕੇਟ, ਹਥਿਆਰਾਂ ਸਬੰਧੀ ਲਾਇਸੰਸ, ਜਲੂਸ, ਜਲਸਾ, ਆਰਕੈਸਟਰਾ, ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ, ਸੁਰੱਖਿਆ ਪ੍ਰਬੰਧਾਂ ਲਈ ਬਿਨੈ-ਪੱਤਰ, ਪਾਸਪੋਰਟ ਵੈਰੀਫਿਕੇਸ਼ਨ, ਕਿਰਾਏਦਾਰ ਰੱਖਣ ਲਈ ਵੈਰੀਫਿਕੇਸ਼ਨ, ਪ੍ਰਵਾਸੀ ਮਜ਼ਦੂਰ/ਘਰੇਲੂ ਨੌਕਰ ਰੱਖਣ ਲਈ ਵੈਰੀਫਿਕੇਸ਼ਨ, ਚਰਿੱਤਰ/ਸੇਵਾਵਾਂ ਅਤੇ ਵਾਹਨ ਰਜਿਸਟਰੇਸ਼ਨ ਵੈਰੀਫਿਕੇਸ਼ਨ, ਐਫ.ਆਈ.ਆਰ ਦੀ ਕਾਪੀ, ਆਦਮਪਤਾ ਮੁਕੱਦਮਿਆਂ ਦੀ ਰਿਪੋਰਟ, ਅਪਰਾਧਿਕ ਮੁਕੱਦਮਿਆਂ ਦੀ ਤਫ਼ਤੀਸ਼ ਸਬੰਧੀ ਪ੍ਰਗਤੀ ਰਿਪੋਰਟ, ਪੈਰੋਲ ਸਬੰਧੀ, ਆਰਥਿਕ ਜ਼ੁਰਮ, ਧੋਖਾਧੜੀ ਅਤੇ ਜਾਅਲਸਾਜ਼ੀ, ਟਰੈਵਲ ਏਜੰਟਾਂ ਦੁਆਰਾ ਧੋਖਾਧੜੀ ਆਦਿ ਸਬੰਧੀ ਜਾਣਕਾਰੀ ਬਿਲਕੁਲ ਮੁਫਤ ਹਾਸਲ ਕਰ ਸਕਦੇ ਹਨ।

         ਇਸ ਉਪਰੰਤ ਪੁਲਿਸ ਲਾਈਨ ਵਿਖੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਡੀ.ਜੀ.ਪੀ. ਨੇ ਪੁਲਿਸ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਪਟਿਆਲਾ ਰੇਂਜ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਪੁਲਿਸ ਤੋਂ ਬਹੁਤ ਆਸਾਂ ਹੁੰਦੀਆਂ ਹਨ ਇਸ ਲਈ ਉਹਨਾਂ ਨੂੰ ਇਨਸਾਫ ਅਤੇ ਸੁਰੱਖਿਆ ਦਾ ਮਾਹੌਲ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਤਿਓਹਾਰਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਪੁਲਿਸ ਫੋਰਸ ਦੀ ਤਾਇਨਾਤੀ ਪੂਰੀ ਯੋਜਨਾਬੱਧ ਢੰਗ ਨਾਲ ਕੀਤੀ ਜਾਵੇ ਅਤੇ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਫੋਰਸ ਦੀ ਤਾਇਨਾਤੀ ਲੋੜ ਮੁਤਾਬਿਕ ਹੀ ਕੀਤੀ ਜਾਵੇ। ਉਹਨਾਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇੰਟਰਨੈਟ ਅਤੇ ਮੋਬਾਇਲ ਸੇਵਾਵਾਂ ਰਾਹੀਂ ਵੱਧ ਰਹੇ ਸਾਈਬਰ ਕਰਾਈਮ ਨੂੰ ਨੱਥ ਪਾਉਣ ਲਈ ਵੀ ਸਖ਼ਤ ਕਦਮ ਚੁੱਕੇ ਜਾਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ।

         ਇਸ ਮੌਕੇ ਆਈ.ਜੀ. ਪਟਿਆਲਾ ਰੇਂਜ ਸ਼੍ਰੀ ਪਰਮਜੀਤ ਸਿੰਘ ਗਿੱਲ ਵੱਲੋਂ ਪਟਿਆਲਾ ਰੇਂਜ ਦੀ ਪੁਲਿਸ ਫੋਰਸ ਵੱਲੋਂ ਕੀਤੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰਪੂਰਵਕ ਚਾਨਣਾਂ ਪਾਇਆ ਅਤੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਬੀਤੇ ਸਮੇਂ ਦੌਰਾਨ ਜਿੱਥੇ ਵੱਡੀ ਮਾਤਰਾਂ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ, ਉੱਥੇ ਹੀ ਸਮਾਜ ਵਿਰੋਧੀ ਅਨਸਰਾਂ ਤੋਂ ਬਰਾਮਦ ਚੋਰੀ ਅਤੇ ਲੁੱਟਾਂ-ਖੋਹਾਂ ਦਾ ਸਮਾਨ ਵੀ ਉਹਨਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤਾ ਗਿਆ ਹੈ। ਇਸ ਮੌਕੇ ਐਸ.ਐਸ.ਪੀ. ਪਟਿਆਲਾ ਸ. ਗੁਰਪ੍ਰੀਤ ਸਿੰਘ ਗਿੱਲ, ਐਸ.ਐਸ.ਪੀ. ਸੰਗਰੂਰ ਸ. ਐਚ.ਐਸ.ਭੁੱਲਰ, ਐਸ.ਐਸ.ਪੀ. ਬਰਨਾਲਾ ਸ. ਗੁਰਪ੍ਰੀਤ ਸਿੰਘ ਤੂਰ ਵੱਲੋਂ ਆਪਣੇ-ਆਪਣੇ ਜ਼ਿਲ੍ਹਿਆਂ ਦੀ ਪੁਲਿਸ ਕਾਰਗੁਜਾਰੀ ਬਾਰੇ ਚਾਨਣਾਂ ਪਾਇਆ। ਇਸ ਮੌਕੇ ਡੀ.ਆਈ.ਜੀ. ਪਟਿਆਲਾ ਰੇਂਜ ਸ਼੍ਰੀ ਪ੍ਰਮੋਦ ਬਾਨ, ਐਸ.ਪੀ. (ਓ) ਸ. ਐਸ.ਐਸ. ਬੋਪਾਰਾਏ, ਐਸ.ਪੀ. (ਸਿਟੀ) ਸ. ਦਲਜੀਤ ਸਿੰਘ ਰਾਣਾ, ਐਸ.ਪੀ. (ਡੀ) ਸ. ਪ੍ਰਿਤਪਾਲ ਸਿੰਘ ਥਿੰਦ, ਐਸ.ਡੀ. (ਹੈ/ਕੁ) ਸ. ਗੁਰਦੀਪ ਸਿੰਘ ਪਨੂੰ, ਐਸ.ਪੀ. ਰਾਜਪੁਰਾ ਸ਼੍ਰੀ ਮਨਮੋਹਨ ਸ਼ਰਮਾਂ, ਐਸ.ਪੀ. ਸ. ਪਰਮਜੀਤ ਸਿੰਘ ਗੋਰਾਇਆ, ਪਟਿਆਲਾ ਸਾਂਝ ਕੇਂਦਰ ਦੇ ਸੀਨੀਅਰ ਕੰਮਿਊਨਿਟੀ ਅਫੇਅਰਜ਼ ਆਫਿਸਰ ਸ਼੍ਰੀ ਏ.ਆਰ. ਸ਼ਰਮਾਂ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

Translate »