ਨਵੀਂ ਦਿੱਲੀ- ਬਾਲ ਅਧਿਕਾਰਾਂ ਦੇ ਰਾਖੀ ਬਾਰੇ ਕੌਮੀ ਕਮਿਸ਼ਨ ਨੇ ਉਤਰ ਪ੍ਰਦੇਸ਼ ਵਿੱਚ ਬਾਲ ਅਧਿਕਾਰਾਂ ਦੀ ਕਥਿਤ ਉਲੰਘਣਾ ਦੇ ਮਾਮਲਿਆਂ ਦਾ ਆਪੇ ਨੋਟਿਸ ਲੈਂਦਿਆਂ ਸੂਬਾ ਸਰਕਾਰ ਤੋਂ ਰਿਪੋਰਟ ਤਲਿਬ ਕੀਤੀ ਹੈ । ਕਮਿਸ਼ਨ ਨੇ ਸੂਬੇ ਦੇ ਮੁੱਖ ਸਕੱਤਰ ਨੂੰ 8 ਅਕਤੂਬਰ, 2011 ਨੂੰ ਭੇਜੀ ਚਿੱਠੀ ਵਿੱਚ ਉਨਾਂ• ਖ਼ਬਰਾਂ ਦਾ ਹਵਾਲਾ ਦਿੱਤਾ ਹੈ ਜਿਨਾਂ• ਵਿੱਚ ਕਿਹਾ ਗਿਆ ਸੀ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਪੂਰਬੀ ਉਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਿਮਾਗੀ ਬੁਖਾਰ ਕਾਰਨ ਕੋਈ 500 ਬੱਚਿਆਂ ਦੀ ਮੌਤ ਹੋ ਗਈ ਸੀ । ਖ਼ਬਰਾਂ ਮੁਤਾਬਿਕ ਇਹ ਬਿਮਾਰੀ ਪਾਣੀ ਜਾਂ ਮੱਛਰ ਤੋਂ ਪੈਦਾ ਹੁੰਦੀ ਹੈ। ਖ਼ਬਰ ਵਿੱਚ ਦੱਸਿਆ ਗਿਆ ਸੀ ਕਿ ਪਿਛਲੇ ਤਿੰਨ ਦਹਾਕਿਆਂ ਦੌਰਾਨ ਇਸ ਬੀਮਾਰੀ ਕਾਰਨ ਸੂਬੇ ਵਿੱਚ 50 ਹਜ਼ਾਰ ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ ਤੇ ਉਤਰੀ ਤੇ ਪੂਰਬੀ ਉਤਰ ਪ੍ਰਦੇਸ਼ ਵਿੱਚ ਸਰਕਾਰੀ ਸਿਹਤ ਨਿਜ਼ਾਮ ਢਹਿ ਢੇਰੀ ਹੋ ਗਿਆ ਹੈ। ਕੌਮੀ ਕਮਿਸ਼ਨ ਨੇ ਸੂਬਾ ਸਰਕਾਰ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਰਿਪੋਰਟ 15 ਦਿਨਾਂ ਦੇ ਅੰਦਰ ਅੰਦਰ ਭੇਜਣ ਲਈ ਕਿਹਾ ਹੈ।