ਫਿਰੋਜ਼ਪੁਰ- ਫਿਰੋਜ਼ਪੁਰ ਜ਼ਿਲ•ੇ ਅੰਦਰ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 2 ਲੱਖ 34 ਹਜਾਰ 663 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ.ਐਸ.ਕੇ.ਰਾਜੂ ਨੇ ਅਨਾਜ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ•ੇ ਵਿਚ ਪਨਗ੍ਰੇਨ ਵੱਲੋਂ 48038 ਮੀ.ਟਨ, ਮਾਰਕਫੈਡ ਵੱਲੋਂ 56481 ਮੀ.ਟਨ, ਪਨਸਪ ਵੱਲੋਂ 61776 ਮੀ.ਟਨ, ਪੰਜਾਬ ਰਾਜ ਗੁਦਾਮ ਨਿਗਮ ਵੱਲੋਂ 30729 ਮੀ.ਟਨ, ਐਫ.ਸੀ.ਆਈ ਵੱਲੋਂ 350 ਮੀ.ਟਨ ਅਤੇ ਵਪਾਰੀਆਂ ਵੱਲੋਂ 21195 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਮੰਡੀਆਂ ਵਿਚੋਂ 59 ਪ੍ਰਤੀਸ਼ਤ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ 52 ਪ੍ਰਤੀਸ਼ਤ ਅਦਾਇਗੀ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਠੇਕੇਦਾਰਾ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚੋਂ ਲਿਫਟਿੰਗ ਦਾ ਕੰਮ ਹੋਰ ਤੇਜ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰਾਂ ਦੀ ਦਿੱਕਤ ਪੇਸ਼ ਨਾਂ ਆਵੇ। ਉਨ•ਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਫਸਲ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਕੇਂਦਰ ਵਿਚ ਹਾਜਰ ਕਿਸਾਨਾਂ ਤੇ ਆੜਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਨੰਦ ਕਿਸ਼ੋਰ ਗੁਗਨ, ਸ੍ਰੀ ਵਿਸ਼ਾਲ ਮਿੱਤਲ, ਸ੍ਰੀ ਬ੍ਰਿਜ ਮੋਹਨ ਮਿੱਤਲ ,ਸ੍ਰੀ ਸ਼ਸ਼ੀ ਕਾਂਤ ਵਾਘਲਾ ਸੈਕਟਰੀ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜਰ ਸਨ।