October 13, 2011 admin

ਮੇਲਾ ਧੀਆਂ ਦਾ ‘ 21 ਅਤੇ 22 ਅਕਤੂਬਰ ਨੂੰ

ਲੁਧਿਆਣਾ – ਧੀਆਂ ਨੂੰ ਸਮਾਜ ਵਿੱਚ ਮਾਣ-ਸਨਮਾਨ ਦੇਣ ਅਤੇ ਸਮੇਂ ਦਾ ਹਾਣੀ ਬਨਾਉਣ ਲਈ ਵਿਰਾਸਤੀ ਮੇਲਾ ‘ਮੇਲਾ ਧੀਆਂ ਦਾ ‘ 21 ਅਤੇ 22 ਅਕਤੂਬਰ ਨੂੰ ਸਰਕਾਰੀ ਕਾਲਜ ਇਸਤਰੀਆਂ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।  ਸ. ਹੀਰਾ ਸਿੰਘ ਗਾਬੜੀਆ ਜੇਲ੍ਹਾਂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਇਸ ਦੋ-ਰੋਜ਼ਾ ਸਮਾਗਮ ਦੇ ਅਗੇਤਰੇ ਪ੍ਰਬੰਧਾਂ ਅਤੇ ਰੂਪ-ਰੇਖਾ ਤਿਆਰ ਕਰਨ ਲਈ 14 ਅਕਤੂਬਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਇਸਤਰੀਆਂ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਸ ਵਾਰ ‘ਮੇਲਾ ਧੀਆਂ ਦਾ ‘ ਨੂੰ ਹੋਰ ਵਧੇਰੇ ਆਕਰਸ਼ਕ ਬਣਾਇਆ ਜਾਵੇਗਾ ਅਤੇ ਇਹ ਮੇਲਾ ਇੱਕ ਵਿਲੱਖਣ ਛਾਪ ਛੱਡ ਕੇ ਜਾਵੇਗਾ। 

Translate »