ਲੁਧਿਆਣਾ – ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਮਾਈ ਭਾਗੋ ਵਿੱਦਿਆ
ਸਕੀਮ ਤਹਿਤ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ‘ਚ ਪੜ੍ਹ ਰਹੀਆਂ ਲੜਕੀਆਂ ਨੂੰ ਮੁਫ਼ਤ
ਸਾਈਕਲ ਪ੍ਰਦਾਨ ਕਰਨ ਲਈ ਗੁਰੂ ਨਾਨਕ ਸਟੇਡੀਅਮ ਵਿਖੇ 18 ਅਕਤੂਬਰ ਨੂੰ ਆਯੋਜਿਤ ਰਾਜ
ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ ਸ. ਸੇਵਾ ਸਿੰਘ ਸੇਖਵਾਂ ਸਿੱਖਿਆ ਮੰਤਰੀ
ਪੰਜਾਬ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ।
ਇਹ ਪ੍ਰਗਟਾਵਾ ਸ. ਹੀਰਾ ਸਿੰੰਘ ਗਾਬੜੀਆ ਜੇਲ੍ਹਾਂ, ਸੈਰ-ਸਪਾਟਾ ਅਤੇ
ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਨੇ ਅੱਜ ਇਸ ਰਾਜ ਪੱਧਰੀ ਸਮਾਗਮ ਦੀਆਂ ਮੁੱਢਲੀਆਂ
ਤਿਆਰੀਆਂ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ।
ਸ. ਗਾਬੜੀਆ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਦੌਰਾਨ ਸ.
ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ‘ਰਾਜ ਨਹੀਂ ਸੇਵਾ’ ਨੂੰ ਮੁੱਖ
ਰੱਖਦਿਆਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੜ੍ਹ ਰਹੀਆਂ 12661 ਲੜਕੀਆਂ ਨੂੰ ਮੁਫ਼ਤ ਸਾਈਕਲ ਪ੍ਰਦਾਨ
ਕੀਤੇ ਜਾਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ. ਜਗਦੇਵ ਸਿੰਘ ਗੋਹਲਵੜੀਆ, ਸ.
ਸੁਖਵਿੰਦਰਪਾਲ ਸਿੰਘ ਗਰਚਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਸ੍ਰੀਮਤੀ ਸੁਦੇਸ਼ ਬਜਾਜ
ਜ਼ਿਲਾ ਸਿੱਖਿਆ ਅਫ਼ਸਰ (ਸ), ਸ੍ਰੀ ਨਰਿੰਦਰ ਪਾਲ ਸ਼ਰਮਾ ਅਤੇ ਸੁਦਾਗਰ ਸਿੰਘ ਸਰਾਭਾ ਆਦਿ
ਹਾਜ਼ਰ ਸਨ।