ਅੰਮ੍ਰਿਤਸਰ – ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਵੱਲੋਂ ਅੱਜ ਅਟਾਰੀ ਦਾਣਾ ਮੰਡੀ ਦਾ ਅਚਾਨਕ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਰਹੀ ਖਰੀਦ ਦਾ ਜ਼ਾਇਜਾ ਲਿਆ।
ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਝੋਨੇ ਦੀ ਸਮੇਂ ਸਿਰ ਖਰੀਦ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਮੁਸ਼ਕਿਲ ਨਾ ਆਵੇ ਅਤੇ ਕਿਸਾਨਾਂ ਨੂੰ ਅਦਾਇਗੀ ਅਤੇ ਝੋਨੇ ਦੀ ਚੁਕਾਈ ਸਮੇਂ ਸਿਰ ਕੀਤੀ ਜਾਵੇ।
ਸ੍ਰੀ ਅਗਰਵਾਲ ਨੇ ਇਸ ਸਮੇਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਰਾਤ ਦੇ ਸਮੇਂ ‘ਤੇ ਨਾ ਕੀਤੀ ਜਾਵੇ ਅਤੇ ਗਿੱਲਾ ਝੋਨਾ ਮੰਡੀ ਵਿੱਚ ਨਾ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਵਧੀਆਂ ਤਰੀਕੇ ਨਾਲ ਚਲ ਰਿਹਾ ਹੈ ਅਤੇ ਇਸ ਤਰ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।