ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਜਨਰਲ ਚੋਣ ‘ਚ ਹਲਕਾ ਰਾਮਪੁਰਾ ਫੁਲ ਤੋਂ ਚੋਣ ਜਿਤੇ ਬੀਬੀ ਜਸਪਾਲ ਕੌਰ ਮਹਿਰਾਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਗੁਰੂ ਘਰੋ ਸਿਰੋਪਾਓ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਉਪਰੰਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡੀ. ਸਕੱਤਰ ਸ. ਮਨਜੀਤ ਸਿੰਘ ਤੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਜੌੜਾ ਨੇ ਬੀਬੀ ਜਸਪਾਲ ਕੌਰ ਮਹਿਰਾਜ ਤੇ ਉਨ੍ਹਾਂ ਦੇ ਪਤੀ ਜਥੇ. ਜਗਜੀਤ ਸਿੰਘ ਮਹਿਰਾਜ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ, ਸੁਪਰਵਾਈਜ਼ਰ ਸ. ਪਲਵਿੰਦਰ ਸਿੰਘ, ਕੰਪਿਊਟਰ ਡਿਜ਼ਾਈਨਰ ਸ. ਭੁਪਿੰਦਰ ਸਿੰਘ, ਕਲਰਕ ਸ. ਪਰਮਜੀਤ ਸਿੰਘ, ਸ. ਬਲਵਿੰਦਰ ਸਿੰਘ ਮੰਡ, ਸ. ਸੁਖਦੀਪ ਸਿੰਘ ਵੀ ਮੌਜੂਦ ਸਨ।