October 13, 2011 admin

ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ

ਚੰਡੀਗੜ੍ਹ, – ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 13 ਅਕਤੂਬਰ ਤੋ’ 20 ਅਕਤੂਬਰ,2011 ਤੱਕ ਰੋਪੜ ਹੈਡ ਵਰਕਸ ਤੋ’ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬਰਾਂਚ, ਬਿਸਤ ਦੁਆਬ, ਸਿਧਵਾਂ ਬਰਾਂਚ ਅਤੇ ਬਠਿੰਡਾ ਬਰਾਂਚ,  ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚਲਣਗੀਆਂ।
 ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਪਟਿਆਲਾ ਮਾਈਨਰ ਂਜੋ ਕਿ ਗਰੁੱਪ ”ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋ’ ਨਿਕਲਦੀਆਂ ਸਿੱਧੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬੱਚਦਾ ਪਾਣੀ ਮਿਲੇਗਾ।
 ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਹਰੀਕੇ ਹੈਡ ਵਰਕਸ ਅਤੇ ਫਿਰੋਜ਼ਪੁਰ ਹੈਡ ਵਰਕਸ ਵਿਚੋ’ ਨਿਕਲਦੀਆਂ ਨਹਿਰਾਂ ਅਤੇ ਬਰਾਂਚਾਂ ਜਿਵੇ ਕਿ ਸਰਹਿੰਦ ਫੀਡਰ ਵਿਚੋ ਨਿਕਲਦੀ ਅਬੋਹਰ ਬ੍ਰਾਂਚ ਅਤੇ ਇਸ ਦੇ ਸਾਰੇ ਰਜਬਾਹਿਆਂ ਜਿਹੜੇ ਕਿ ਗਰੁੱਪ ‘ਬੀ’ ਵਿਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦ ਕਿ ਸਰਹਿੰਦ ਫੀਡਰ ਵਿਚੋਂ’ ਨਿਕਲਦੀਆਂ ਨਹਿਰਾਂ ਜਿਹੜੀਆਂ ਕਿ ਗਰੁੱਪ ‘ਏ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋ’ ਨਿਕਲਦੀਆਂ ਨਹਿਰਾਂ ਕਸੂਰ ਬਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ  ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਸਭਰਾਓ ਬਰਾਂਚ, ਲਹੌਰ ਬਰਾਂਚ, ਮੇਨ ਬਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
 

Translate »