230 ਮੀਟਰਕ ਟਨ ਝੋਨੇ ਦੀ ਖਰੀਦ: ਡਿਪਟੀ ਕਮਿਸ਼ਨਰ
ਪਟਿਆਲਾ- ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇੱਕ ਲੱਖ 45 ਹਜ਼ਾਰ 230 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 45 ਹਜ਼ਾਰ 366 ਮੀਟਰਕ ਟਨ, ਮਾਰਕਫੈਡ ਵੱਲੋਂ 23 ਹਜ਼ਾਰ 958, ਪਨਸਪ ਵੱਲੋਂ 43 ਹਜ਼ਾਰ 18, ਵੇਅਰ ਹਾਊਸ ਵੱਲੋਂ 14 ਹਜ਼ਾਰ 569, ਪੰਜਾਬ ਐਗਰੋ ਵੱਲੋਂ 15 ਹਜ਼ਾਰ 952 ਅਤੇ ਵਪਾਰੀਆਂ ਵੱਲੋਂ 2367 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 82 ਹਜ਼ਾਰ 655 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੀਤੇ ਗਏ ਝੋਨੇ ਦੀ ਨਾਲੋ-ਨਾਲ ਚੁਕਾਈ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ 72 ਘੰਟੇ ਵਿੱਚ ਕਰਵਾਉਣੀ ਯਕੀਨੀ ਬਣਾਈ ਜਾਵੇ।
ਸ਼੍ਰੀ ਗਰਗ ਨੇ ਦੱਸਿਆ ਕਿ ਬੀਤੇ ਮੰਗਲਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 22 ਹਜ਼ਾਰ 899 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਿਸ ਵਿੱਚੋਂ ਪਨਗ੍ਰੇਨ ਵੱਲੋਂ 4521 ਮੀਟਰਕ ਟਨ, ਮਾਰਕਫੈਡ ਵੱਲੋਂ 4800, ਪਨਸਪ ਵੱਲੋਂ 8172, ਵੇਅਰ ਹਾਊਸ ਵੱਲੋਂ 2429, ਪੰਜਾਬ ਐਗਰੋ ਵੱਲੋਂ 2437 ਅਤੇ ਵਪਾਰੀਆਂ ਵੱਲੋਂ 540 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੇ ਝੋਨੇ ਦੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।