October 14, 2011 admin

ਫ਼ਸਲਾਂ ਦੇ ਵੱਧ ਝਾੜ ਅਤੇ ਪਾਣੀ ਦੀ ਬਚਤ ਲਈ ਕਿਸਾਨ ਤੁਪਕਾ ਸਿੰਚਾਈ ਪ੍ਰਣਾਲੀ ਨੂੰ ਅਪਣਾਉਣ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਸ਼ੇਰਗਿੱਲ

ਬਰਨਾਲਾ – ਕਿਸਾਨਾਂ ਨੂੰ ਜ਼ਮੀਨ ਹੇਠਲੇ ਪਾਣੀ ਦੀ ਬਚਤ ਕਰਨ ਅਤੇ ਫ਼ਸਲਾਂ ਦੇ ਵੱਧ ਝਾੜ ਲਈ ਤੁਪਕਾ ਸਿੰਚਾਈ ਨੂੰ ਅਪਣਾਉਣਾ ਚਾਹੀਦਾ þ।  ਤੁਪਕਾ ਸਿੰਚਾਈ ਵਾਸਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 65 ਤੋਂ 75 ਪ੍ਰਤੀਸ਼ਤ ਸਬਸਿਡੀ ਦੇਣ ਦੇ ਇਲਾਵਾ ਪਹਿਲ ਦੇ ਅਧਾਰ ’ਤੇ ਟਿੳੂਬਵੈੱਲ ਕੁਨੈਕਸ਼ਨ ਵੀ ਦਿੱਤਾ ਜਾਂਦਾ þ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ| ਬਲਵੰਤ ਸਿੰਘ ਸ਼ੇਰਗਿੱਲ ਨੇ ਜ਼ਿਲਾ ਮਾਈਕਰੋ ਇਰੀਗੇਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ| ਸ਼ੇਰਗਿੱਲ ਨੇ ਦੱਸਿਆ ਕਿ ਤੁਪਕਾ ਸਿੰਚਾਈ ਤਹਿਤ ਜ਼ਿਲਾ ਬਰਨਾਲਾ ਵਿੱਚ ਕਿਸਾਨਾਂ ਨੂੰ 28 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਨੇ ਕਿਹਾ ਕਿ ਪਾਣੀ ਦੀ ਬਚਤ ਕਰਨ ਲਈ ਤੁਪਕਾ ਸਿੰਚਾਈ ਨੂੰ ਅਪਣਾਉਣਾ ਸਮੇਂ ਦੀ ਲੋੜ þ ਅਤੇ ਅਧਿਕਾਰੀ ਤੁਪਕਾ ਸਿੰਚਾਈ ਨੂੰ ਹਰਮਨ ਪਿਆਰਾ ਬਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਹਨਾਂ ਅੱਗੇ ਦੱਸਿਆ ਕਿ ਤੁਪਕਾ ਸਿੰਚਾਈ ਰਾਂਹੀ 75 ਫੀਸਦੀ ਤੱਕ ਪਾਣੀ ਦੀ ਬਚਤ ਹੁੰਦੀ þ ਅਤੇ 25 ਤੋਂ 30 ਪ੍ਰਤੀਸ਼ਤ ਤੱਕ ਫਸਲਾਂ ਦਾ ਵੱਧ ਝਾੜ ਨਿਕਲਦਾ
ਮੀਟਿੰਗ ਦੌਰਾਨ ਸੁਰਿੰਦਰ ਕੁਮਾਰ ਮੰਡਲ ਭੂਮੀ ਰੱਖਿਆ ਅਫ਼ਸਰ ਸੰਗਰੂਰ-ਬਰਨਾਲਾ ਨੇ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਕਿਸਾਨਾਂ ਨੂੰ ਤੁਪਕਾ ਸਿੰਚਾਈ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ þ ਅਤੇ ਜਿਹਨਾਂ ਕਿਸਾਨਾਂ ਨੇ ਸਿੰਚਾਈ ਦੀ ਇਸ ਵਿਧੀ ਨੂੰ ਅਪਣਾਇਆ þ ਉਹਨਾਂ ਨੂੰ ਜਲਦੀ ਹੀ 28 ਲੱਖ ਰੁਪਏ ਦੀ ਸਬਸਿਡੀ ਮਹਿਕਮੇ ਵੱਲੋਂ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਤੁਪਕਾ ਸਿੰਚਾਈ ਜਰੀਏ ਇੱਕ ਹੈਕਟੇਅਰ ਸਬਜ਼ੀਆਂ ਬੀਜਣ ਅਤੇ ਦੋ þਕਟੇਅਰ ਬਾਗ਼ਬਾਨੀ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲ ਦੇ ਅਧਾਰ ’ਤੇ ਟਿਉਬਵੈਲ ਕੁਨੈਕਸ਼ਨ ਦਿੱਤਾ ਜਾਂਦਾ þ।  ਉਹਨਾਂ ਨੇ ਕਿਸਾਨਾਂ ਨੂੰ  ਅਪੀਲ ਕੀਤੀ ਕਿ ਉਹ ਵੱਧ ਆਮਦਨ ਲਈ ਕਣਕ ਝੋਨੇ ਦੇ ਫ਼ਸਲੀ ਗੇੜ ਵਿੱਚੋ ਨਿਕਲ ਕੇ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਤੁਪਕਾ ਸਿੰਚਾਈ ਦੀ ਵਿਧੀ ਨੂੰ ਅਪਣਾ ਕੇ ਪਾਣੀ ਦੀ ਬਚਤ ਕਰਨ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲਾ ਪੰਚਾਇਤ ਤੇ ਵਿਕਾਸ ਅਧਿਕਾਰੀ ਸ਼੍ਰੀ ਜੋਗਿੰਦਰ ਕੁਮਾਰ, ਸੁਰਿੰਦਰ ਕੁਮਾਰ ਮੰਡਲ ਭੂਮੀ ਰੱਖਿਆ ਅਫ਼ਸਰ ਸੰਗਰੂਰ-ਬਰਨਾਲਾ, ਮਦਨ ਲਾਲ ਉਪ ਮੰਡਲ ਭੂਮੀ ਰੱਖਿਆ ਅਫ਼ਸਰ, ਭੁਪਿੰਦਰ ਸਿੰਘ ਭੂਮੀ ਰੱਖਿਆ ਅਫ਼ਸਰ ਬਰਨਾਲਾ, ਟੇਕ ਚੰਦ ਡਿਪਟੀ ਡਾਇਰੈਕਟਰ ਬਾਗ਼ਬਾਨੀ, ਭਜਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸ਼ੁਸ਼ੀਲ ਜੈਨ ਡਿਪਟੀ ਮੈਨੇਜਰ ਲੀਡ ਬੈਂਕ ਅਤੇ ਅਗਾਂਹ ਵਧੂ ਕਿਸਾਨ ਬਲਵੀਰ ਸਿੰਘ ਵੀ ਹਾਜ਼ਰ ਸਨ।

Translate »