ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਭੂਮੀ ਅਤੇ ਪਾਣੀ ਵਿਗਿਆਨੀ ਡਾ: ਕੇ ਜੀ ਸਿੰਘ ਨੂੰ ਜ਼ਮੀਨ ਅਤੇ ਜਲ ਸੋਮਿਆਂ ਦੀ ਸੰਭਾਲ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਲਈ ਖੇਤੀਬਾੜੀ ਵਿੱਚ ਨਵੀਨਤਮ ਵਿਕਾਸ ਨਾਲ ਸਬੰਧਿਤ ਸੁਸਾਇਟੀ ਵੱਲੋਂ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਗੋਲਡ ਮੈਡਲ ਖੇਤੀਬਾੜੀ ਅਤੇ ਤਕਨਾਲੋਜੀ ਯੂਨੀਵਰਸਿਟੀ ਮੇਰਠ ਵਿਖੇ ਹੋਈ ਅੰਤਰ ਰਾਸ਼ਟਰੀ ਕਾਂਨਫਰੰਸ ਵਿੱਚ ਪ੍ਰਦਾਨ ਕੀਤਾ ਗਿਆ ਹੈ।