October 14, 2011 admin

ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ

*ਸਿਹਤ ਮੰਤਰੀ ਸੱਤਪਾਲ ਗੋਸਾਈਂ ਨੇ ਬੁਲਾਈ ਡੇਂਗੂ ਨਾਲ ਟਾਕਰੇ ਲਈ ਉਚ ਪੱਧਰੀ ਮੀਟਿੰਗ
ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੱਤਪਾਲ ਗੋਸਾਈਂ ਨੇ ਪੰਜਾਬ ਵਿਚ ਵਧ ਰਹੀ ਡੇਂਗੂ ਦੀ ਬਿਮਾਰੀ ਦੀ ਸਮੱਸਿਆ ਦਾ ਜਾਇਜ਼ਾ ਲੈਣ ਅਤੇ ਇਸ ਨੂੰ ਠੱਲ੍ਹ ਪਾਉਣ ਲਈ ਉਚ ਪੱਧਰੀ ਮੀਟਿੰਗ ਕੀਤੀ ਜਿਸ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਵਿਭਾਗ ਦੇ ਡਾਇਰੈਕਟਰ ਡਾ. ਜੇ.ਪੀ. ਸਿੰਘ ਤੇ ਵਧੀਕ ਸਕੱਤਰ ਸ੍ਰੀ ਗੁਰਦੀਪ ਸਿੰਘ ਨੇ ਹਿੱਸਾ ਲਿਆ। ਸ੍ਰੀ ਗੋਸਾਈਂ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਡੇਂਗੂ ਦੀ ਰੋਕਥਾਮ ਲਈ ਕਿਹਾ ਜਾਵੇ ਅਤੇ ਵਿਸ਼ੇਸ਼ ਪੱਤਰ ਵੀ ਲਿਖੇ ਜਾਣ ਕਿ ਉਹ ਆਪੋ ਆਪਣੇ ਜ਼ਿਲ੍ਹਿਆ ਵਿਚ ਸਿਵਲ ਸਰਜਨ ਦੇ ਸਹਿਯੋਗ ਨਾਲ ਵੱਖ ਵੱਖ ਵਿਭਾਗਾਂ ਦੇ ਸਹੀ ਤਾਲਮੇਲ ਕਰਵਾ ਕੇ ਵੈਕਟਰ ਬੌਰਨ ਬੀਮਾਰੀਆਂ ਜਿਵੇਂ ਕਿ ਮਲੇਰੀਆ, ਡੇਂਗੂ ਆਦਿ ਦੇ ਕੰਟਰੋਲ ਲਈ ਕੀਤੇ ਜਾਣ ਵਾਲੇ ਉਪਰਾਲਿਆ ਵਿਚ ਲੋੜੀਦੇ ਉਪਰਾਲੇ ਕਰਦੇ ਹੋਏ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ। ਸਿਹਤ ਮੰਤਰੀ ਸ੍ਰੀ ਗੋਸਾਈਂ ਨੇ ਡਾਇਰੈਕਟਰ ਨੂੰ ਇਹ ਵੀ ਹਦਾਇਤ ਕੀਤੀ ਕਿ ਵੈਕਟਰ ਬੌਰਨ ਬਿਮਾਰੀਆਂ ਦੀ ਸਟੇਟ ਟਾਸਕ ਫੋਰਸ ਅਧੀਨ ਆਉਣ ਵਾਲੇ ਵਿਭਾਗਾਂ ਦੇ ਮੁੱਖੀਆਂ ਨੂੰ ਵੀ ਪੱਤਰ ਲਿਖ ਕੇ ਉਨ੍ਹਾਂ ਨੂੰ ਇਨ੍ਹਾਂ ਬਿਮਾਰੀਆਂ ਨੂੰ ਰੋਕਣ ਲਈ ਭਰਪੂਰ ਸਹਿਯੋਗ ਦੇਣ ਲਈ ਕਿਹਾ ਜਾਵੇ। ਸ੍ਰੀ ਗੋਸਾਈਂ ਨੇ ਇਹ ਵੀ  ਹਦਾਇਤ ਕੀਤੀ ਕਿ ਸਟੇਟ ਹੈਡ ਆਫਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਤੁਰੰਤ ਗਠਨ ਕੀਤਾ ਜਾਵੇ ਜੋ ਕਿ 3 ਜ਼ਿਲ੍ਹਿਆ ਮੁਕਤਸਰ, ਬਠਿੰਡਾ ਅਤੇ ਲੁਧਿਆਣਾ ਜਿੱਥੇ ਡੇਂਗੂ ਦੇ ਸਭ ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ, ਉੱਥੇ ਭਲਕੇ 15 ਅਕਤੂਬਰ ਨੂੰ ਦੌਰਾ ਕਰਨ ਅਤੇ ਉਨ੍ਹਾਂ ਜ਼ਿਲ੍ਹਿਆ ਵਿੱਚ ਡੇਂਗੂ ਦੇ ਕੰਟਰੋਲ ਅਤੇ ਰੋਕਥਾਮ ਲਈ ਜ਼ਿਲ੍ਹਾ ਸਿਹਤ ਅਮਲੇ ਨਾਲ ਮਿਲ ਕੇ ਯੋਗ ਉਪਰਾਲੇ ਕੀਤੇ ਜਾਣ ਅਤੇ ਸਬੰਧਤ ਕਰਮਚਾਰੀਆ ਨੂੰ ਹੋਰ ਬਿਹਤਰ ਟਰੇਣ ਕੀਤਾ ਜਾਵੇ। ਇਸ ਮੌਕੇ ਸਿਹਤ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਸਮਾਜਿਕ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੀ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤਂ ਬਚਣ ਲਈ ਸਿਹਤ ਵਿਭਾਗ ਵੱਲੋਂ ਦੱਸੇ ਜਾ ਰਹੇ ਉਪਰਾਲਿਆਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਮੀਟਿੰਗ ਦੌਰਾਨ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਮੁੱਖ ਸਕੱਤਰ ਪੰਜਾਬ ਵੱਲਂ ਹਾਲ ਵਿਚ ਹੀ ਵੱਖੋ-ਵੱਖ ਮਹਿਕਮਿਆਂ ਦੀ ਸਾਂਝੀ ਮੀਟਿੰਗ ਬੁਲਾਈ ਗਈ ਸੀ ਜਿਸ ਵਿਚ ਵੈਕਟਰ ਬੌਰਨ ਬਿਮਾਰੀਆਂ ਦੇ ਕੰਟਰੋਲ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਲੋੜੀਂਦੇ ਕਾਰਜਾਂ ਨੂੰ ਅਸਰਦਾਰ ਬਣਾਉਣ ਲਈ ਨਿਰਦੇਸ਼ ਦਿੱਤੇ ਗਏ। ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਵਿੱਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਏ ਸਨ।

Translate »