ਲੁਧਿਆਣਾ- ਸ. ਹੀਰਾ ਸਿੰਘ ਗਾਬੜੀਆ ਜੇਲਾਂ੍ਹ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਨੇ ਦੱਸਿਆ ਕਿ 15 ਅਕਤੂਬਰ, 2011 ਨੂੰ ਕਰਵਾ ਚੌਥ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਰਾਜ ਦੀਆਂ ਸਾਰੀਆਂ ਜੇਲ੍ਹਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੈਦੀਆਂ ਦੀ ਆਪਣੀਆਂ ਪਤਨੀਆਂ ਨਾਲ ਮੁਲਾਕਾਤ ਲਈ ਖੁੱਲੀਆਂ ਰੱਖੀਆਂ ਜਾਣਗੀਆਂ।
ਸ. ਗਾਬੜੀਆ ਨੇ ਦੱਸਿਆ ਕਿ ਇਸ ਸਬੰਧੀ ਰਾਜ ਦੀਆਂ ਸਾਰੀਆਂ ਂਜੇਲ੍ਹਾਂ ਦੇ ਸੁਪਰਡੰਟਾਂ ਨੂੰ ਜਰੂਰੀ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਕਰਵਾ ਚੌਥ ਇੱਕ ਪਵਿੱਤਰ ਤਿਉਹਾਰ ਹੈ ਅਤੇ ਇਸ ਦਿਨ ਪਤਨੀਆਂ ਵਰਤ ਰੱਖ ਕੇ ਆਪਣੇ ਪਤੀਆਂ ਦੀ ਲੰਮੀ ਉਮਰ ਲਈ ਕਾਮਨਾ ਕਰਦੀਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਇਸ ਦਿਨ ਔਰਤ ਕੈਦੀਆਂ ਨਾਲ ਉਹਨਾਂ ਦੇ ਪਤੀ ਵੀ ਮੁਲਾਕਾਤ ਕਰ ਸਕਦੇ ਹਨ।