October 14, 2011 admin

ਵੋਟਰ ਸੂਚੀਆਂ ਦੀ ਸੁਧਾਈ ਲਈ ਵਿਸ਼ੇਸ਼ ਮੁਹਿੰਮ 16 ਨੂੰ

ਬਠਿੰਡਾ – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ 093-ਬਠਿੰਡਾ ਅਤੇ 092-ਬਠਿੰਡਾ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ, ਇਸ ਤਹਿਤ ਸਮੂਹ ਬੂਥ ਲੈਵਲ ਅਫ਼ਸਰ ਮਿਤੀ 16-10-2011 ਨੂੰ ਸਵੇਰੇ 9 ਵਜੇ ਤੋਂ ਸ਼ਾਮਲ 5 ਵਜੇ ਤੱਕ ਆਪੋ-ਆਪਣੇ ਪੋਲਿੰਗ ਸਟੇਸ਼ਨ ‘ਤੇ ਬੈਠ ਕੇ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 093-ਬਠਿੰਡਾ ਡਾ. ਅਭਿਨਵ ਤ੍ਰਿਖਾ ਅਤੇ ਐਸ. ਡੀ. ਐਮ. ਕਮ-ਚੋਣ ਰਜਿਸਟਰੇਸ਼ਨ ਅਫ਼ਸਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਜਿਨ•ਾਂ ਵਿਅਕਤੀਆਂ ਦੀ ਉਮਰ ਮਿਤੀ 1-1-2012 ਨੂੰ 18 ਸਾਲ ਜਾਂ ਉਸ ਤੋਂ ਉਪਰ ਹੈ, ਉਹ ਫਾਰਮ ਨੰਬਰ 6 ਵਿਚ ਸਮੇਤ 2 ਰੰਗੀਨ ਫੋਟੋਆਂ, ਰਿਹਾਇਸ਼ ਤੇ ਜਨਮ ਮਿਤੀ ਦਾ ਸਬੂਤ ਲਗਾ ਕੇ ਆਪਣਾ ਦਾਅਵਾ ਆਪੋ-ਆਪਣੇ ਬੂਥ ਲੈਵਲ ਅਫ਼ਸਰਾਂ ਨੂੰ ਪੇਸ਼ ਕਰ ਸਕਦੇ ਹਨ। ਵੋਟ ਕੱਟਣ ਲਈ ਫਾਰਮ ਨੰਬਰ 7 ਤੇ ਵੋਟ ਵਿਚ ਕਿਸੇ ਕਿਸਮ ਦੀ ਸੋਧ ਕਰਨ ਲਈ ਫਾਰਮ ਨੰਬਰ 8 ਵਿਚ ਆਪਣਾ ਇਤਰਾਜ਼ ਪੇਸ਼ ਕੀਤਾ ਜਾ ਸਕਦਾ ਹੈ। ਐਨ. ਆਰ. ਆਈਜ਼ ਲਈ ਫਾਰਮ ਨੰਬਰ 6-ਏ ਭਰਨਾ ਜ਼ਰੂਰੀ ਹੈ। ਉਨ•ਾਂ ਇਹ ਵੀ ਦੱਸਿਆ ਕਿ ਜਿਨ•ਾਂ ਵੋਟਰਾਂ ਦਾ ਅਜੇ ਤੱਕ ਵੋਟਰ ਸ਼ਨਾਖਤੀ ਕਾਰਡ ਨਹੀਂ ਬਣਿਆ, ਉਹ ਫਾਰਮ ਨੰਬਰ 001-ਬੀ ਸਮੇਤ 2 ਰੰਗੀਨ ਫੋਟੋਆਂ ਭਰ ਕੇ ਆਪੋ-ਆਪਣੇ ਬੂਥ ਲੈਵਲ ਅਫ਼ਸਰਾਂ ਨੂੰ ਪੋਲਿੰਗ ਸਟੇਸ਼ਨ ‘ਤੇ ਦੇ ਸਕਦਾ ਹੈ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੇਖਣ ਉਪਰੰਤ ਪਾਇਆ ਗਿਆ ਕਿ 18 ਤੋਂ 19 ਸਾਲ ਦੇ ਵੋਟਰਾਂ ਦੀ ਵੋਟ ਗਿਣਤੀ ਬਹੁਤ ਘੱਟ ਹੈ। ਇਸ ਸਬੰਧੀ ਡਾ. ਅਭਿਨਵ ਤ੍ਰਿਖਾ ਵੱਲੋਂ ਸਮੂਹ ਸਕੂਲਾਂ/ਕਾਲਜਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਉਨ•ਾਂ ਵੱਲੋਂ ਮੁਖੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਵਿਚ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ ਗਈ। ਉਨ•ਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0164-2241949 ਜਾਂ 0164-2210736 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਐਸ. ਡੀ. ਐਮ. ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ 092-ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਕੁੱਲ 196 ਪੋਲਿੰਗ ਬੂਥ ਬਣਾਏ ਗਏ ਹਨ। ਇਸ ਤੋਂ ਇਲਾਵਾ ਐਸ. ਡੀ. ਐਮ. ਦਫ਼ਤਰ ਵਿਚ ਚੋਣਾਂ ਸਬੰਧੀ ਸ਼ਿਕਾਇਤ ਸੈਲ ਬਣਾਇਆ ਗਿਆ ਹੈ ਅਤੇ ਦਫ਼ਤਰ ਦੇ ਨੰਬਰ 0164-2212525 ‘ਤੇ ਇਕ ਕਰਮਚਾਰੀ ਨੂੰ ਲੋਕਾਂ ਦੀ ਸੁਵਿਧਾ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

Translate »