877 ਮੀਟਰਕ ਟਨ ਝੋਨੇ ਦੀ ਖਰੀਦ: ਡਿਪਟੀ ਕਮਿਸ਼ਨਰ
ਪਟਿਆਲਾ- ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇੱਕ ਲੱਖ 68 ਹਜ਼ਾਰ 877 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 50 ਹਜ਼ਾਰ 830 ਮੀਟਰਕ ਟਨ, ਮਾਰਕਫੈਡ ਵੱਲੋਂ 27 ਹਜ਼ਾਰ 607, ਪਨਸਪ ਵੱਲੋਂ 51 ਹਜ਼ਾਰ 164, ਵੇਅਰ ਹਾਊਸ ਵੱਲੋਂ 18 ਹਜ਼ਾਰ 174, ਪੰਜਾਬ ਐਗਰੋ ਵੱਲੋਂ 18 ਹਜ਼ਾਰ 17 ਅਤੇ ਵਪਾਰੀਆਂ ਵੱਲੋਂ 3085 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ ਇੱਕ ਲੱਖ 6 ਹਜ਼ਾਰ 21 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।
ਸ਼੍ਰੀ ਗਰਗ ਨੇ ਦੱਸਿਆ ਕਿ ਬੀਤੇ ਬੁੱਧਵਾਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 23 ਹਜ਼ਾਰ 665 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਿਸ ਵਿੱਚੋਂ ਪਨਗ੍ਰੇਨ ਵੱਲੋਂ 5 ਹਜ਼ਾਰ 464 ਮੀਟਰਕ ਟਨ, ਮਾਰਕਫੈਡ ਵੱਲੋਂ 3649, ਪਨਸਪ ਵੱਲੋਂ 8146, ਵੇਅਰ ਹਾਊਸ ਵੱਲੋਂ 3605, ਪੰਜਾਬ ਐਗਰੋ ਵੱਲੋਂ 2065 ਅਤੇ ਵਪਾਰੀਆਂ ਵੱਲੋਂ 736 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝੋਨੇ ਦੀ ਫਸਲ ਦੀ ਕਟਾਈ ਰਾਤ ਦੇ ਸਮੇਂ ਵਿੱਚ ਕੰਬਾਇਨਾਂ ਨਾਲ ਨਾ ਕਰਵਾਉਣ ਕਿਉਂਕਿ ਅਜਿਹਾ ਕਰਨ ਨਾਲ ਉਹਨਾਂ ਦੀ ਫਸਲ ਦੇ ਮਿਆਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਉਹਨਾਂ ਦੀ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਣ ਕਾਰਨ ਉਹਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਦਿੱਕਤ ਪੇਸ਼ ਆਉਂਦੀ ਹੈ।